Ferozepur Central Jail: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋਂ ਤਲਾਸ਼ੀ ਦੌਰਾਨ ਬਰਾਮਦ ਹੋਏ 19 ਮੋਬਾਈਲ ਫੋਨ

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋਂ ਤਲਾਸ਼ੀ ਦੌਰਾਨ 19 ਮੋਬਾਈਲ ਫਿਨ ਵੱਡੀ ਮਾਤਰਾ ’ਚ ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਜਰਦੇ ਦੀਆਂ ਪੁੜੀਆਂ, ਡਾਟਾ ਕੇਬਲ ਆਦਿ ਸਾਮਾਨ ਬਰਾਮਦ ਹੋਏ ਹਨ।

By  Aarti March 4th 2023 10:34 AM

ਫਿਰੋਜ਼ਪੁਰ: ਪੰਜਾਬ ਦੀਆਂ ਜੇਲ੍ਹਾਂ ਲਗਾਤਾਰ ਸੁਰਖੀਆਂ ’ਚ ਬਣੀਆਂ ਹੋਈਆਂ ਹਨ। ਲਗਾਤਾਰ ਜੇਲ੍ਹਾਂ ਚੋਂ ਨਸ਼ਾ ਅਤੇ ਮੋਬਾਈਲ ਫੋਨ ਮਿਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਤਾਜ਼ਾ ਮਾਮਲਾ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਇਆ ਹੈ। ਜਿਸ ਦੇ ਚੱਲਦੇ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ’ਚ ਆ ਗਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋਂ ਤਲਾਸ਼ੀ ਦੌਰਾਨ 19 ਮੋਬਾਈਲ ਫਿਨ ਵੱਡੀ ਮਾਤਰਾ ’ਚ ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਜਰਦੇ ਦੀਆਂ ਪੁੜੀਆਂ, ਡਾਟਾ ਕੇਬਲ ਆਦਿ ਸਾਮਾਨ ਬਰਾਮਦ ਹੋਏ ਹਨ। 

ਦੱਸ ਦਈਏ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਹਵਾਲਾਤੀ ਸਮੇਤ ਅਣਪਛਾਤਿਆਂ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ’ਚ ਇੰਨ੍ਹੀ ਜ਼ਿਆਦਾ ਤਾਦਾਦ ’ਚ ਸਾਮਾਨ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ’ਤੇ ਕਈ ਵਾਰ ਸਵਾਲ ਉੱਠ ਚੁੱਕੇ ਹਨ। 

ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਜੇਲ੍ਹ ਚੋਂ ਮੋਬਾਈਲ ਅਤੇ ਨਸ਼ੇ ਦਾ ਸਾਮਾਨ ਬਰਾਮਦ ਹੁੰਦਾ ਰਿਹਾ ਹੈ। ਹਰ ਪੁਲਿਸ ਵੱਲੋਂ ਕਾਰਵਾਈ ਕਰਨ ਅਤੇ ਮਾਮਲਾ ਦਰਜ ਕਰਨ ਦੀ ਆਖੀ ਜਾਂਦੀ ਰਹੀ ਹੈ ਪਰ ਇਸ ਤਰ੍ਹਾਂ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। 

ਇਹ ਵੀ ਪੜ੍ਹੋ: Punsap Union strike : ਖ਼ਰੀਦ ਸੀਜ਼ਨ ਤੋਂ ਐਨ ਪਹਿਲਾਂ ਪਨਸਪ ਮੁਲਾਜ਼ਮ ਯੂਨੀਅਨ ਨੇ ਹੜਤਾਲ ਕੀਤੀ ਸ਼ੁਰੂ

Related Post