1984 ਸਿੱਖ ਕਤਲੇਆਮ ਮਾਮਲੇ ਚ ਸੱਜਣ ਕੁਮਾਰ ਬਰੀ , ਜਨਕਪੁਰੀ ਅਤੇ ਵਿਕਾਸਪੁਰੀ ਚ ਭੀੜ ਨੂੰ ਭੜਕਾਉਣ ਦਾ ਸੀ ਆਰੋਪ

1984 anti-Sikh riots : 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ ਹੈ। ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਨੇ ਉਨ੍ਹਾਂ ਨੂੰ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ ,ਜਿਸ ਵਿੱਚ ਉਨ੍ਹਾਂ 'ਤੇ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਭੀੜ ਨੂੰ ਹਿੰਸਾ ਲਈ ਭੜਕਾਉਣ ਦਾ ਆਰੋਪ ਸੀ

By  Shanker Badra January 22nd 2026 10:40 AM -- Updated: January 22nd 2026 10:47 AM

1984 anti-Sikh riots : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਜਨਕਪੁਰੀ ਅਤੇ ਵਿਕਾਸਪੁਰੀ ਹਿੰਸਾ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ। ਇਸ ਹਿੰਸਾ ਵਿੱਚ ਦੋ ਲੋਕ ਮਾਰੇ ਗਏ ਸਨ। ਜਿਸ ਵਿੱਚ ਉਨ੍ਹਾਂ 'ਤੇ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਭੀੜ ਨੂੰ ਹਿੰਸਾ ਲਈ ਭੜਕਾਉਣ ਦਾ ਆਰੋਪ ਸੀ। ਇਸ ਮਾਮਲੇ ਵਿੱਚ ਸੱਜਣ ਕੁਮਾਰ ਨੇ ਆਪਣਾ ਬਚਾਅ ਕਰਦਿਆਂ ਕਿਹਾ ਕਿ ਉਹ ਬੇਕਸੂਰ ਹੈ ਅਤੇ ਕਦੇ ਵੀ ਇਸ ਮਾਮਲੇ ਵਿੱਚ ਸ਼ਾਮਲ ਨਹੀਂ ਰਿਹਾ। ਉਸਨੇ ਕਿਹਾ ਕਿ ਉਸਦੇ ਖਿਲਾਫ ਕੋਈ ਸਬੂਤ ਨਹੀਂ ਹੈ।

ਜਾਣਕਾਰੀ ਅਨੁਸਾਰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਦਿਗਵਿਜੈ ਸਿੰਘ ਨੇ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਇੱਕ ਸੰਖੇਪ ਜ਼ੁਬਾਨੀ ਫੈਸਲਾ ਸੁਣਾਇਆ। ਫੈਸਲੇ ਦੀ ਇੱਕ ਕਾਪੀ ਦੀ ਉਡੀਕ ਹੈ। ਪਿਛਲੇ ਸਾਲ ਦਸੰਬਰ ਵਿੱਚ ਮਾਮਲੇ ਦੀ ਸੁਣਵਾਈ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ 22 ਜਨਵਰੀ ਲਈ ਸੁਰੱਖਿਅਤ ਰੱਖ ਲਿਆ ਸੀ।

ਦੱਸ ਦੇਈਏ ਕਿ ਫਰਵਰੀ 2015 ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (SIT) ਨੇ ਦੰਗਿਆਂ ਦੌਰਾਨ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਖੇਤਰਾਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਸ਼ਿਕਾਇਤਾਂ ਦੇ ਆਧਾਰ 'ਤੇ ਕੁਮਾਰ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਸਨ। ਇੱਕ ਐਫਆਈਆਰ ਜਨਕਪੁਰੀ ਵਿੱਚ ਹੋਈ ਹਿੰਸਾ ਨਾਲ ਸਬੰਧਤ ਸੀ, ਜਿੱਥੇ ਸੋਹਨ ਸਿੰਘ ਅਤੇ ਉਸਦੇ ਜਵਾਈ ਅਵਤਾਰ ਸਿੰਘ ਦੀ 1 ਨਵੰਬਰ, 1984 ਨੂੰ ਹੱਤਿਆ ਕਰ ਦਿੱਤੀ ਗਈ ਸੀ। ਦੂਜੀ ਐਫਆਈਆਰ ਗੁਰਬਚਨ ਸਿੰਘ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਸੀ, ਜਿਸਨੂੰ ਕਥਿਤ ਤੌਰ 'ਤੇ 2 ਨਵੰਬਰ, 1984 ਨੂੰ ਵਿਕਾਸਪੁਰੀ ਵਿੱਚ ਜ਼ਿੰਦਾ ਸਾੜ ਦਿੱਤਾ ਗਿਆ ਸੀ।


Related Post