1984 ਦੇ ਪੀੜਤ ਪਰਿਵਾਰਾਂ ਵੱਲੋਂ ਭਾਰਤ ਜੋੜੋ ਯਾਤਰਾ ਦਾ ਵਿਰੋਧ, ਕੀਤੀ ਜਾ ਰਹੀ ਇਹ ਮੰਗ

ਲੁਧਿਆਣਾ ’ਚ 1984 ਦੇ ਪੀੜਤ ਪਰਿਵਾਰਾਂ ਵੱਲੋਂ ਭਾਰਤ ਜੋੜੋ ਯਾਤਰਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੀੜਤ ਪਰਿਵਾਰਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ।

By  Aarti January 12th 2023 12:10 PM

ਲੁਧਿਆਣਾ: ਪੰਜਾਬ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਪੰਜਾਬ ਚ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਖੰਨਾ ਦੇ ਦੋਰਾਹਾ ਤੋਂ ਕੀਤੀ। ਇਸ ਯਾਤਰਾ ਦੌਰਾਨ ਰਾਹੁਲ ਗਾਂਧੀ ਦੁਪਹਿਰ ਦੋਰਾਹਾ, ਸਾਹਨੇਵਾਲ, ਢੰਡਾਰੀ ਤੋਂ ਹੁੰਦੇ ਹੋਏ ਲੁਧਿਆਣਾ ਵਿਖੇ ਸਮਰਾਲਾ ਚੌਕ ਪਹੁੰਚਣਗੇ ਅਤੇ ਇੱਕ ਇੱਕਠ ਨੂੰ ਵੀ ਸੰਬੋਧਨ ਕਰਨਗੇ। 

ਉੱਥੇ ਹੀ ਦੂਜੇ ਪਾਸੇ 1984 ਦੇ ਪੀੜਤ ਪਰਿਵਾਰਾਂ ਵੱਲੋਂ ਭਾਰਤ ਜੋੜੋ ਯਾਤਰਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਵਿਰੋਧ ਦੇ ਚੱਲਦੇ 1984 ਦੇ ਪੀੜਤ ਪਰਿਵਾਰਾਂ ਵੱਲੋਂ ਲੁਧਿਆਣਾ ਦੇ ਘੰਟਾ ਘਰ ਵਿਖੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਗਿਆ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ 1984 ਸਿੱਖ ਕਤਲੇਆਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਨੂੰ ਅਤੇ ਬਾਕੀ ਪੀੜਤ ਪਰਿਵਾਰਾਂ ਨੂੰ ਪੁਲਿਸ ਨੇ ਘਰ ’ਚ ਨਜ਼ਰਬੰਦ ਕੀਤਾ ਸੀ। 

-ਰਿਪੋਰਟਰ ਨਵੀਨ ਸ਼ਰਮਾ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: ਪੰਜਾਬ ’ਚ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਗਏ 108 ਐਂਬੁਲੈਂਸ ਐਸੋਸੀਏਸ਼ਨ ਦੇ ਮੁਲਾਜ਼ਮ

Related Post