Devinder Pal Bhullar ਦੀ ਰਿਹਾਈ ਮੁੜ ਰੱਦ; ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਨੇ ਰੱਦ ਕੀਤੀ ਰਿਹਾਈ ਦੀ ਅਪੀਲ

ਉਮਰ ਕੈਦ ਦੇ 51 ਮਾਮਲਿਆਂ 'ਤੇ ਵਿਚਾਰ ਕਰਨ ਲਈ ਇੱਕ ਮੀਟਿੰਗ ਹੋਈ। ਸਜ਼ਾ ਸਮੀਖਿਆ ਬੋਰਡ ਨੇ ਪ੍ਰੋਫੈਸਰ ਭੁੱਲਰ ਸਮੇਤ 25 ਦੋਸ਼ੀਆਂ ਦੀ ਰਿਹਾਈ ਦੀਆਂ ਬੇਨਤੀਆਂ ਨੂੰ ਰੱਦ ਕਰ ਦਿੱਤਾ। ਭੁੱਲਰ ਇਸ ਸਮੇਂ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਇਲਾਜ ਅਧੀਨ ਹੈ।

By  Aarti February 10th 2026 01:36 PM

ਬੰਬ ਧਮਾਕੇ ਮਾਮਲੇ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਦਵਿੰਦਰਪਾਲ ਭੁੱਲਰ ਦੀ ਰਿਹਾਈ ਦੀ ਅਪੀਲ ਰੱਦ ਕਰ ਦਿੱਤੀ ਗਈ ਹੈ। ਸਜ਼ਾ ਸਮੀਖਿਆ ਬੋਰਡ ਨੇ ਇਹ ਫੈਸਲਾ 23 ਦਸੰਬਰ, 2025 ਨੂੰ ਕੀਤਾ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਫਰਵਰੀ ਹੈ। 

ਉਮਰ ਕੈਦ ਦੇ 51 ਮਾਮਲਿਆਂ 'ਤੇ ਵਿਚਾਰ ਕਰਨ ਲਈ ਇੱਕ ਮੀਟਿੰਗ ਹੋਈ। ਸਜ਼ਾ ਸਮੀਖਿਆ ਬੋਰਡ ਨੇ ਪ੍ਰੋਫੈਸਰ ਭੁੱਲਰ ਸਮੇਤ 25 ਦੋਸ਼ੀਆਂ ਦੀ ਰਿਹਾਈ ਦੀਆਂ ਬੇਨਤੀਆਂ ਨੂੰ ਰੱਦ ਕਰ ਦਿੱਤਾ। ਭੁੱਲਰ ਇਸ ਸਮੇਂ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਇਲਾਜ ਅਧੀਨ ਹੈ।

ਕਾਬਿਲੇਗੌਰ ਹੈ ਕਿ ਦਵਿੰਦਰਪਾਲ ਸਿੰਘ ਭੁੱਲਰ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਪਿਛਲੇ 14 ਸਾਲਾਂ ਤੋਂ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਹਨ। ਸੁਪਰੀਮ ਕੋਰਟ ਨੇ 2014 ਵਿੱਚ ਉਸਦੀ ਮਾਨਸਿਕ ਸਥਿਤੀ ਅਤੇ ਰਹਿਮ ਦੀ ਅਪੀਲ ਵਿੱਚ ਦੇਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ।

ਇਹ ਵੀ ਪੜ੍ਹੋ : Lehragaga News : ਪੀਣ ਵਾਲੇ ਸਾਫ਼ ਪਾਣੀ ਨੂੰ ਤਰਸ ਰਹੇ ਨੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦੇ ਹਲਕੇ ਲਹਿਰਾ ਗਾਗਾ ਦੇ ਲੋਕ

Related Post