ਵੱਧ ਫੀਸ ਵਸੂਲਣ ਦੇ ਮਾਮਲੇ 'ਚ ਪਟਿਆਲਾ ਦੇ 2 ਸਕੂਲਾਂ ਨੂੰ ਲੱਖਾਂ ਰੁਪਏ ਦਾ ਜੁਰਮਾਨਾ

ਪਟਿਆਲਾ ਦੀ ਫੀਸ ਰੈਗੂਲੇਟਰੀ ਬਾਡੀ ਨੇ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੋ ਪ੍ਰਾਈਵੇਟ ਸਕੂਲਾਂ ਨੂੰ ਭਾਰੀ ਜੁਰਮਾਨਾ ਲਾਇਆ ਹੈ। ਰੈਗੂਲੇਟਰੀ ਬਾਡੀ ਨੇ ਸਕੂਲਾਂ ਨੂੰ ਵਿਦਿਆਰਥੀਆਂ ਤੋਂ ਵਸੂਲੀ ਗਈ ਵਾਧੂ ਫੀਸ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਹਨ।

By  Jasmeet Singh December 27th 2022 07:21 PM -- Updated: December 27th 2022 07:23 PM

ਪਟਿਆਲਾ, 27 ਦਸੰਬਰ: ਪਟਿਆਲਾ ਦੀ ਫੀਸ ਰੈਗੂਲੇਟਰੀ ਬਾਡੀ ਨੇ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੋ ਪ੍ਰਾਈਵੇਟ ਸਕੂਲਾਂ ਨੂੰ ਭਾਰੀ ਜੁਰਮਾਨਾ ਲਾਇਆ ਹੈ। ਰੈਗੂਲੇਟਰੀ ਬਾਡੀ ਨੇ ਸਕੂਲਾਂ ਨੂੰ ਵਿਦਿਆਰਥੀਆਂ ਤੋਂ ਵਸੂਲੀ ਗਈ ਵਾਧੂ ਫੀਸ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਹਨ। 

ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੋ ਸਕੂਲਾਂ ਰਿਆਨ ਇੰਟਰਨੈਸ਼ਨਲ ਸਕੂਲ ਅਰਬਨ ਅਸਟੇਟ ਫੇਜ਼-2 ਅਤੇ ਕੇ.ਐਸ.ਬੀ ਵਰਲਡ ਸਕੂਲ ਨੂੰ ਐਕਟ ਦੀ ਉਲੰਘਣਾ ਕਰਨ ਲਈ ਕ੍ਰਮਵਾਰ 2 ਲੱਖ ਅਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫੀਸ ਰੈਗੂਲੇਟਰੀ ਬਾਡੀ ਨੂੰ ਇਸ ਸਬੰਧੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਇਹ ਕਾਰਵਾਈ ਆਰੰਭੀ ਗਈ।

ਸੰਸਥਾ ਨੇ ਸਕੂਲਾਂ ਦਾ ਨਿਰੀਖਣ ਕੀਤਾ ਅਤੇ ਗੜਬੜੀਆਂ ਪਾਈਆਂ ਜਿਸ ਮਗਰੋਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਪਰ ਜੁਰਮਾਨਾ ਉਦੋਂ ਲਗਾਇਆ ਗਿਆ ਜਦੋਂ ਉਹ ਨੋਟਿਸ ਦੇ ਵਿਰੁੱਧ ਕੋਈ ਜਾਇਜ਼ ਕਾਰਨ ਪੇਸ਼ ਕਰਨ ਵਿੱਚ ਅਸਫਲ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਨੇ ਸੈਸ਼ਨ 2022-2023 ਦੌਰਾਨ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਨੂੰ ਬਾਈਪਾਸ ਕਰਕੇ ਵਿਦਿਆਰਥੀਆਂ ਤੋਂ ਵਾਧੂ ਫੀਸਾਂ ਵਸੂਲੀਆਂ ਸਨ। ਦੋਵਾਂ ਸਕੂਲਾਂ ਨੂੰ ਕ੍ਰਮਵਾਰ 2 ਲੱਖ ਰੁਪਏ ਅਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। 

ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਦਿਆਰਥੀਆਂ ਨੂੰ ਵਾਧੂ ਫੀਸ ਵਾਪਸ ਕਰਨ ਦੇ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।

Related Post