Manipur Violence Video: ਇਨਸਾਨੀਅਤ ਸ਼ਰਮਸਾਰ ! ਭੀੜ ਵੱਲੋਂ ਦੋ ਔਰਤਾਂ ਦੇ ਨਾਲ ਖੁੱਲ੍ਹੇਆਮ ਹੈਵਾਨੀਅਤ; ਗੁੱਸੇ ‘ਚ ਪੁਰਾ ਦੇਸ਼

ਮਨੀਪੁਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਭੀੜ ਨੇ ਦੋ ਔਰਤਾਂ ਨੂੰ ਨਗਨ ਹਾਲਤ ਵਿੱਚ ਸੜਕ ਉੱਤੇ ਘੁਮਾਇਆ। ਇਸ ਤੋਂ ਬਾਅਦ ਭੀੜ ਉਨ੍ਹਾਂ ਦੋਹਾਂ ਨੂੰ ਖੇਤ ਵਿੱਚ ਲੈ ਗਈ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ।

By  Aarti July 20th 2023 12:25 PM

Manipur Violence Video: ਮਨੀਪੁਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਭੀੜ ਨੇ ਦੋ ਔਰਤਾਂ ਨੂੰ ਨਗਨ ਹਾਲਤ ਵਿੱਚ ਸੜਕ ਉੱਤੇ ਘੁਮਾਇਆ। ਇਸ ਤੋਂ ਬਾਅਦ ਭੀੜ ਉਨ੍ਹਾਂ ਦੋਹਾਂ ਨੂੰ ਖੇਤ ਵਿੱਚ ਲੈ ਗਈ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸੂਬੇ 'ਚ ਤਣਾਅ ਫੈਲ ਗਿਆ ਹੈ।

ਵੀਡੀਓ ਦੀ ਪੁਸ਼ਟੀ ਕਰਦੇ ਹੋਏ ਮਨੀਪੁਰ ਪੁਲਿਸ ਨੇ ਕਿਹਾ ਹੈ ਕਿ 4 ਮਈ ਨੂੰ ਮਨੀਪੁਰ ਦੇ ਥੌਬਲ ਜ਼ਿਲ੍ਹੇ ਵਿੱਚ ਇਨ੍ਹਾਂ ਔਰਤਾਂ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ।ਮਨੀਪੁਰ ਪੁਲਿਸ ਨੇ ਕਿਹਾ ਕਿ ਇਹ ਘਟਨਾ 4 ਮਈ ਦੀ ਹੈ। ਮਾਮਲੇ 'ਚ ਅਣਪਛਾਤੇ ਲੋਕਾਂ ਖਿਲਾਫ ਅਗਵਾ, ਗੈਂਗਰੇਪ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। 


ਮਾਮਲੇ ਸਬੰਧੀ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਟਵਿੱਟਰ 'ਤੇ ਲਿਖਿਆ ਹੈ ਕਿ ਉਨ੍ਹਾਂ ਨੇ ਇਸ ਮੁੱਦੇ 'ਤੇ ਸੂਬੇ ਦੇ ਮੁੱਖ ਮੰਤਰੀ ਐਨ.ਬੀਰੇਨ ਸਿੰਘ ਨਾਲ ਗੱਲ ਕੀਤੀ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਨੀਪੁਰ ਵਿੱਚ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਇਸ ਦੀ ਨਿੰਦਾ ਕਰਨੀ ਕਾਫ਼ੀ ਨਹੀਂ ਹੈ... ਇਸ ਤਰ੍ਹਾਂ ਦੀ ਘਟਨਾ ਨੂੰ ਸਾਡੇ ਸਮਾਜ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਨਾਲ ਹੀ ਮਨੀਪੁਰ ਦੇ ਹਾਲਾਤਾਂ ਵੱਲ ਵੀ ਧਿਆਨ ਦੇਣ ਦੀ ਲੋੜ ਹੈ ਜੋ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। 

Related Post