Moga News : ਹਲਕਾ ਨਿਹਾਲ ਸਿੰਘ ਵਾਲਾ ਚ AAP ਝਟਕਾ, 20 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਚ ਕੀਤੀ ਸ਼ਮੂਲੀਅਤ
Shiromani Akali Dal : ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਉਹਨਾਂ ਅੱਗੇ ਹੋ ਕੇ ਕੰਮ ਕੀਤਾ ਸੀ ਪਰ ਜਿਸ ਮਕਸਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਉਹ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਉੱਪਰ ਨਹੀਂ ਉਤਰ ਸਕੀ।
Moga Nwes : ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਣਸੀਹ ਕਲਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜੋਗਿੰਦਰ ਸਿੰਘ ਜੋਸੀ ਤੇ ਜਸਵੰਤ ਸਿੰਘ 20 ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਨੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ। ਉਨ੍ਹਾਂ ਕਿਹਾ ਕਿ ਕਿਹਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪਾਰਟੀ ਵਿੱਚ ਬਣਦਾ ਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਉਹਨਾਂ ਅੱਗੇ ਹੋ ਕੇ ਕੰਮ ਕੀਤਾ ਸੀ ਪਰ ਜਿਸ ਮਕਸਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਉਹ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਉੱਪਰ ਨਹੀਂ ਉਤਰ ਸਕੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਨੂੰ ਬੰਦ ਕਰਕੇ ਆਮ ਆਦਮੀ ਪਾਰਟੀ ਨੇ ਜਿੱਥੇ ਮੱਧ ਵਰਗੀ ਲੋਕਾਂ ਦਾ ਨੁਕਸਾਨ ਕੀਤਾ ਹੈ, ਉੱਥੇ ਹੀ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤੇ ਸਨ, ਉਹ ਇੱਕ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ।
ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਿਰਫ ਚੁਟਕਲੇ ਹੀ ਸੁਣਾ ਸਕਦੇ ਹਨ ਪਰ ਜ਼ਮੀਨੀ ਪੱਧਰ 'ਤੇ ਕੋਈ ਵੀ ਕੰਮ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਨੂੰ ਦੇਖਦਿਆਂ ਉਹਨਾਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਦੀ ਪ੍ਰੇਰਨਾ ਸਦਕਾ ਅਕਾਲੀ ਦਲ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਸਾਨੂੰ ਆਸ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਵਾਂਗ ਗਰੀਬਾਂ ਦੇ ਮਸੀਹਾ ਬਣ ਕੇ ਸਾਹਮਣੇ ਆਉਣਗੇ।