Parliamentary Standing Committee : 20 ਰਾਜ ਸਭਾ ਮੈਂਬਰਾਂ ਦਾ ਵਫ਼ਦ ਸ੍ਰੀ ਦਰਬਾਰ ਸਾਹਿਬ ਹੋਇਆ ਨਤਮਸਤਕ, ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

Parliamentary Standing Committee : ਲਗਭਗ 20 ਦੇ ਕਰੀਬ ਰਾਜ ਸਭਾ ਮੈਂਬਰ ਵੱਖ-ਵੱਖ ਪਾਰਟੀਆਂ ਤੋਂ ਸ਼ਾਮਲ ਹੋਏ। ਵਫਦ ਨੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਚੈਨ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

By  KRISHAN KUMAR SHARMA December 31st 2025 08:28 AM -- Updated: December 31st 2025 08:29 AM

Parliamentary Standing Committee : ਅੰਮ੍ਰਿਤਸਰ 'ਚ ਪਾਰਲੀਮੈਂਟ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ (ਇੰਡਸਟਰੀ) ਦੇ ਦੌਰੇ ਤਹਿਤ ਰਾਜ ਸਭਾ ਮੈਂਬਰਾਂ ਦੇ ਇੱਕ ਵਫਦ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਵਿੱਚ ਹਾਜ਼ਰੀ ਭਰੀ। ਇਸ ਮੌਕੇ ਲਗਭਗ 20 ਦੇ ਕਰੀਬ ਰਾਜ ਸਭਾ ਮੈਂਬਰ ਵੱਖ-ਵੱਖ ਪਾਰਟੀਆਂ ਤੋਂ ਸ਼ਾਮਲ ਹੋਏ। ਵਫਦ ਨੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਚੈਨ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਨੀਰਜ ਡਾਂਗੀ ਨੇ ਕਿਹਾ ਕਿ ਉਹ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ ਅਤੇ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਦੇ ਤੌਰ ’ਤੇ ਅੰਮ੍ਰਿਤਸਰ ਦੌਰੇ ’ਤੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਵਿੱਚ ਉਦਯੋਗਕ ਸਥਿਤੀ ਦਾ ਅਧਿਐਨ ਕਰਨਾ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਗਰੀਬ ਅਤੇ ਨੌਜਵਾਨ ਵਰਗ ਨੂੰ ਉਦਯੋਗਪਤੀ ਬਣਨ ਦੇ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਗੋਲਡਨ ਟੈਂਪਲ ਦੇ ਦਰਸ਼ਨ ਜੀਵਨ ਦਾ ਅਨਮੋਲ ਅਨੁਭਵ ਹਨ ਅਤੇ ਇੱਥੋਂ ਮਿਲਣ ਵਾਲੀ ਰੂਹਾਨੀ ਸ਼ਾਂਤੀ ਸਭ ਤੋਂ ਵੱਡੀ ਪ੍ਰੇਰਣਾ ਹੈ।

ਇਸ ਮੌਕੇ ਰਾਜ ਸਭਾ ਮੈਂਬਰ ਹਨੁਮਾਨ ਬੈਨੀਵਾਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਕੁਰਬਾਨੀਆਂ ਅਤੇ ਦਲੇਰੀ ਦੀ ਪ੍ਰਤੀਕ ਹੈ। ਉਨ੍ਹਾਂ ਭਗਤ ਸਿੰਘ, ਉਧਮ ਸਿੰਘ ਸਮੇਤ ਆਜ਼ਾਦੀ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਵਿੱਚ ਅਹੰਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਵਫਦ ਵੱਲੋਂ ਜਲਿਆਂਵਾਲਾ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਰਾਜ ਸਭਾ ਮੈਂਬਰਾਂ ਨੇ ਪੰਜਾਬ ਵਿੱਚ ਵਧ ਰਹੀ ਨਸ਼ੇ ਦੀ ਸਮੱਸਿਆ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਗੁਰੂ ਘਰ ਵਿੱਚ ਅਰਦਾਸ ਕਰਦੇ ਹਨ ਕਿ ਪੰਜਾਬ ਨਸ਼ਾ ਮੁਕਤ ਬਣੇ ਅਤੇ ਨੌਜਵਾਨ ਤੇ ਕਿਸਾਨ ਵਰਗ ਤਰੱਕੀ ਦੇ ਰਾਹ ’ਤੇ ਅੱਗੇ ਵਧੇ। ਇਸ ਤੋਂ ਇਲਾਵਾ ਕੁਝ ਮੈਂਬਰ ਅਟਾਰੀ ਬਾਰਡਰ ’ਤੇ ਰਿਟਰੀਟ ਸਮਾਰੋਹ ਵੀ ਦੇਖਣ ਗਏ। ਵਫਦ ਨੇ ਕਿਹਾ ਕਿ ਅੰਮ੍ਰਿਤਸਰ ਦੌਰਾ ਨਾ ਸਿਰਫ਼ ਉਦਯੋਗਕ ਚਰਚਾ ਲਈ ਮਹੱਤਵਪੂਰਨ ਹੈ, ਸਗੋਂ ਗੁਰੂਆਂ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋਣਾ ਆਪਣੇ ਆਪ ਵਿੱਚ ਵੱਡਾ ਸੁਭਾਗ ਹੈ।

Related Post