Moga News : ਨਸ਼ੇ ਨੇ ਉਜਾੜਿਆ ਇੱਕ ਹੋਰ ਪਰਿਵਾਰ, ਦੁਬਈ ਤੋਂ ਵਾਪਸ ਆਏ 20 ਸਾਲਾ ਮੁੰਡੇ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ- ਬੁਰਾ ਹਾਲ

Moga News : ਮੋਗਾ ਵਿੱਚ ਦੁਬਈ ਤੋਂ ਵਾਪਸ ਆਏ 20 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਅਨਮੋਲ ਬਾਘਾਪੁਰਾਣਾ ਸ਼ਹਿਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਉਹ ਆਪਣੇ ਤਿੰਨ ਦੋਸਤਾਂ ਨਾਲ ਘੁੰਮਣ ਗਿਆ ਸੀ। ਮ੍ਰਿਤਕ ਦੇ ਪਿਤਾ ਦਵਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ

By  Shanker Badra May 20th 2025 08:17 PM -- Updated: May 20th 2025 09:26 PM

Moga News : ਮੋਗਾ ਵਿੱਚ ਦੁਬਈ ਤੋਂ ਵਾਪਸ ਆਏ 20 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਅਨਮੋਲ ਬਾਘਾਪੁਰਾਣਾ ਸ਼ਹਿਰ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਉਹ ਆਪਣੇ ਤਿੰਨ ਦੋਸਤਾਂ ਨਾਲ ਘੁੰਮਣ ਗਿਆ ਸੀ। ਮ੍ਰਿਤਕ ਦੇ ਪਿਤਾ ਦਵਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਉਨ੍ਹਾਂ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਉਸਦਾ ਪੁੱਤਰ ਅਨਮੋਲ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਆਇਆ ਹੈ। ਦੇਰ ਸ਼ਾਮ ਉਹ ਆਪਣੇ ਦੋਸਤਾਂ ਨਾਲ ਘੁੰਮਣ ਗਿਆ ਸੀ। ਘਰ ਵਾਪਸ ਆਉਣ 'ਤੇ ਅਨਮੋਲ ਦੀ ਸਿਹਤ ਅਚਾਨਕ ਵਿਗੜ ਗਈ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸਦੀ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਨੇ ਆਰੋਪ ਲਗਾਇਆ ਕਿ ਉਸਦੇ ਪੁੱਤਰ ਨੂੰ ਉਸਦੇ ਤਿੰਨ ਦੋਸਤਾਂ ਨੇ ਨਸ਼ੇ ਦੇ ਕੇ ਮਾਰ ਦਿੱਤਾ ਹੈ ,ਜਿਸ ਕਾਰਨ ਉਸਦੀ ਮੌਤ ਹੋ ਗਈ ਹੈ। ਪੁਲਿਸ ਨੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ 2 ਮੁਲਜ਼ਮਾਂ ਸ਼ਾਮ ਲਾਲ ਅਤੇ ਸ਼ੰਕਰ ਨੂੰ ਗ੍ਰਿਫ਼ਤਾਰ ਕਰ ਲਿਆ। ਤੀਜੇ ਆਰੋਪੀ ਕੱਟਾ ਦੀ ਭਾਲ ਜਾਰੀ ਹੈ।



Related Post