Talwandi Sabo : ਪੰਜਾਬ ਚ ਨਸ਼ੇ ਨਾਲ ਇੱਕ ਹੋਰ ਨੌਜਵਾਨ ਦੀ ਮੌਤ, ਵਿਧਵਾ ਮਾਂ ਤੇ ਭੈਣ ਦਾ ਆਖਰੀ ਸਹਾਰਾ ਸੀ ਯਸ਼

Drug Overdose Death : ਨਸ਼ੇ ਨਾਲ ਮੌਤ ਹੋਣ ਬਾਰੇ ਪਰਿਵਾਰ ਨੇ ਦਾਅਵਾ ਕੀਤਾ ਹੈ। ਦੱਸ ਦਈਏ ਕਿ ਪਰਿਵਾਰ 'ਚ ਇੱਕ ਵੱਡੇ ਮੁੰਡੇ ਦੀ 2024 ਵਿੱਚ ਪਹਿਲਾਂ ਹੀ ਮੌਤ ਹੋ ਗਈ ਸੀ। ਹੁਣ ਇਸ ਮੌਤ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

By  KRISHAN KUMAR SHARMA April 22nd 2026 08:32 PM -- Updated: April 22nd 2026 08:45 PM

Drug Overdose Death : ਪੰਜਾਬ 'ਚ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਤਾਜ਼ਾ ਮਾਮਲਾ ਬਠਿੰਡਾ (Bathinda News) ਦੇ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ, ਜਿਥੇ ਰਾਮਾਂ ਮੰਡੀ (Raman Mandi) ਵਿੱਚ ਇੱਕ ਵਿਧਵਾ ਮਾਂ ਅਤੇ ਭੈਣ ਦਾ ਇਕਲੌਤਾ ਸਹਾਰਾ 21 ਸਾਲਾ ਮੁੰਡਾ ਯਸ਼ ਨਸ਼ੇ ਦੀ ਭੇਂਟ ਚੜ੍ਹ ਗਿਆ। ਨਸ਼ੇ ਨਾਲ ਮੌਤ ਹੋਣ ਬਾਰੇ ਪਰਿਵਾਰ ਨੇ ਦਾਅਵਾ ਕੀਤਾ ਹੈ। ਦੱਸ ਦਈਏ ਕਿ ਪਰਿਵਾਰ 'ਚ ਇੱਕ ਵੱਡੇ ਮੁੰਡੇ ਦੀ 2024 ਵਿੱਚ ਪਹਿਲਾਂ ਹੀ ਮੌਤ ਹੋ ਗਈ ਸੀ। ਹੁਣ ਇਸ ਮੌਤ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। (Nashe Nal Maut)

ਪੀੜਤ ਮਾਂ ਅਤੇ ਭੈਣ ਨੇ ਕਿਹਾ ਕਿ ਪਰਿਵਾਰ ਦਾ ਵੱਡਾ ਮੁੰਡਾ ਪਹਿਲਾਂ 2024 ਵਿੱਚ ਨਸ਼ਾ ਛੱਡਣ ਤੋਂ ਬਾਅਦ ਕਾਲੇ ਪੀਲੀਏ ਨਾਲ ਮਰ ਗਿਆ ਸੀ, ਜਿਸ ਤੋਂ ਬਾਅਦ ਹੁਣ ਆਖਰੀ ਸਹਾਰੇ ਛੋਟੇ ਭਰਾ ਦੀ ਵੀ ਮੌਤ ਹੋ ਗਈ ਹੈ। ਜਦਕਿ ਪਰਿਵਾਰ ਵਿੱਚ ਬੱਚਿਆਂ ਦੇ ਪਿਤਾ ਦੀ ਵੀ ਪਹਿਲਾਂ ਹੀ ਮੌਤ ਹੋ ਗਈ ਸੀ। ਹੁਣ ਵਿਧਵਾ ਮਾਂ ਤੇ ਭੈਣ ਹੀ ਰਹਿ ਗਏ ਹਨ।

ਪੀੜਤ ਪਰਿਵਾਰ ਨੇ ਪੁਲਿਸ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਮੁਲਜ਼ਮਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਹੋਰ ਕਿਸੇ ਮਾਂ ਦਾ ਪੁੱਤ ਨਾ ਮਰੇ।

ਉਧਰ, ਰਾਮਾਂ ਮੰਡੀ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨ ਤੇ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਤਲਵੰਡੀ ਸਾਬੋ ਜਸਜਯੋਤ ਸਿੰਘ ਨੇ ਦੱਸਿਆ ਕਿ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਇੱਕ ਦੀ ਭਾਲ ਕੀਤੀ ਜਾ ਰਹੀ।

Related Post