ਕੈਨੇਡਾ ਤੋਂ ਮੰਦਭਾਗੀ ਖ਼ਬਰ: 21 ਸਾਲਾਂ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤਲ

By  Aarti December 5th 2022 01:59 PM

ਕੈਨੇਡਾ: ਕੈਨੇਡਾ ਦੇ ਸ਼ਹਿਰ ਬਰੈਂਪਟਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। 

ਮ੍ਰਿਤਕ ਕੁੜੀ ਦੀ ਪਛਾਣ ਪਵਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਬਰੈਂਪਟਨ ਵਿਖੇ ਗੈਸ ਸਟੇਸ਼ਨ 'ਤੇ ਕੰਮ ਕਰਦੀ ਸੀ। ਪੀਲ ਰੀਜਨਲ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਘਟਨਾ  3 ਦਸੰਬਰ ਨੂੰ ਰਾਤ 10.40 ਵਜੇ ਦੇ ਨੇੜੇ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਇੱਕ ਪੈਟਰੋ ਵਿਖੇ ਵਾਪਰੀ। 

ਫਿਲਹਾਲ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਵਾਲੀ ਥਾਂ ’ਤੇ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਹੈ। 

ਹਾਲ ਹੀ ਵਿੱਚ ਸਰੀ ਦੇ ਇੱਕ ਹਾਈ ਸਕੂਲ ਦੀ ਪਾਰਕਿੰਗ ਵਿੱਚ ਭਾਰਤੀ ਮੂਲ ਦੀ ਮਹਿਕਪ੍ਰੀਤ ਸੇਠੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 

ਕਾਬਿਲੇਗੌਰ ਹੈ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ ਵਿੱਚ ਰੋਜ਼ੀ-ਰੋਟੀ ਕਮਾਉਣ ਲਈ ਜਾਂਦੇ ਹਨ ਤਾਂ ਜੋ ਉਹ ਬਾਹਰ ਕੰਮ ਕਰ ਕੇ ਆਪਣੇ ਘਰ ਦੀ ਮਾੜੀ ਹਾਲਤ ਨੂੰ ਸੁਧਾਰ ਸਕਣ, ਪਰ ਇਹ ਸੁਪਨਾ ਕਿਸੇ ਨਾ ਕਿਸੇ  ਨੌਜਵਾਨ ਦਾ ਹੀ ਪੂਰਾ ਹੋ ਪਾਉਂਦਾ ਹੈ।

ਇਹ ਵੀ ਪੜੋ: ਜਗਮੀਤ ਬਰਾੜ 10 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਅੱਗੇ ਹੋਣਗੇ ਪੇਸ਼ : ਬੇਨਤੀ 'ਤੇ ਸਮਾਂ ਵਧਾਇਆ

Related Post