Tarn Taran : ਪੁਰਤਗਾਲ ਚ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਦਿਲਰਾਜ ਸਿੰਘ

Punjabi Youth Died in Portugal : ਦਿਲਰਾਜ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ 2022 ਵਿੱਚ ਆਪਣੇ ਸੁਨਿਹਰੀ ਭਵਿੱਖ ਦੀ ਆਸ ਨੂੰ ਲੈਕੇ ਪੁਰਤਗਾਲ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਦਿਲਰਾਜ ਸਿੰਘ ਉਥੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ।

By  KRISHAN KUMAR SHARMA February 11th 2026 07:20 PM -- Updated: February 11th 2026 07:24 PM

Punjabi Youth Died in Portugal : ਵਿਦੇਸ਼ਾਂ ਤੋਂ ਆਏ ਦਿਨੀਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਖਬਰਾਂ ਆਉਣ ਦਾ ਸਿਲਸਿਲਾ ਬਦਸਤੂਰ ਜਾਰੀ ਹੈ। ਤਾਜ਼ਾ ਮਾਮਲਾ ਤਰਨਤਾਰਨ (Tarn Taran News) ਦੇ ਪਿੰਡ ਠਰੂ ਤੋਂ ਸਾਹਮਣੇ ਆਇਆ, ਜਿਥੋਂ ਦੇ 22 ਸਾਲਾਂ ਨੌਜਵਾਨ ਦਿਲਰਾਜ ਦੀ ਪੁਰਤਗਾਲ 'ਚ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਦਿਲਰਾਜ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।

ਮਾਪਿਆਂ ਦਾ ਇਕਲੌਤਾ ਪੁੱਤ ਸੀ ਦਿਲਰਾਜ ਸਿੰਘ

ਮ੍ਰਿਤਕ ਦੇ ਤਾਇਆ ਗੁਰਮੀਤ ਸਿੰਘ ਨੇ ਦੱਸਿਆ ਕਿ ਦਿਲਰਾਜ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ 2022 ਵਿੱਚ ਆਪਣੇ ਸੁਨਿਹਰੀ ਭਵਿੱਖ ਦੀ ਆਸ ਨੂੰ ਲੈਕੇ ਪੁਰਤਗਾਲ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਦਿਲਰਾਜ ਸਿੰਘ ਉਥੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ, ਜਿਵੇਂ ਇਥੇ ਆਪਣੇ ਪ੍ਰਵਾਸੀ ਮਜ਼ਦੂਰ ਇੱਕ ਕਮਰੇ ਵਿੱਚ ਰਹਿੰਦੇ ਹਨ, ਉਥੇ ਇਸ ਤਰ੍ਹਾਂ ਆਪਣੇ ਪੰਜਾਬੀ ਬੱਚੇ ਰਹਿਣ ਲਈ ਮਜਬੂਰ ਹਨ।

ਸਰਕਾਰ ਨੂੰ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਗੁਹਾਰ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਿਵਾਰ ਵੱਲੋਂ ਬੜੀ ਮੁਸ਼ਕਲ ਨਾਲ ਬੱਚੇ ਨੂੰ ਪਾਲਿਆ ਗਿਆ ਸੀ ਅਤੇ ਹੁਣ ਜ਼ਮੀਨ ਗਹਿਣੇ ਪਾ ਕੇ ਉਸਨੂੰ ਵਿਦੇਸ਼ ਭੇਜਿਆ ਗਿਆ ਸੀ ਅਤੇ ਜਿਥੇ ਹੁਣ ਉਸਦੀ ਭੇਦਭਰੀ ਹਾਲਤ ਵਿੱਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਕੋਲੋਂ ਆਪਣੇ ਪੁੱਤ ਦੀ ਲਾਸ਼ ਮੰਗਵਾ ਕੇ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਆਪਣੇ ਪੁੱਤ ਦੇ ਅੰਤਿਮ ਦਰਸ਼ਨ ਕਰ ਸਕਣ।

Related Post