Fatehgarh Sahib : ਪੰਜਾਬ ਚ ਨਸ਼ਿਆਂ ਨੇ ਇੱਕ ਹੋਰ ਘਰ ਉਜਾੜਿਆ, 22 ਸਾਲਾ ਨੌਜਵਾਨ ਦੀ ਓਵਰਡੋਜ਼ ਕਾਰਨ ਮੌਤ
Fatehgarh Sahib : ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਪਿਤਾ ਨਾਜਰ ਸਿੰਘ ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਵਲੀ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਆਦੀ ਸੀ। ਪਰਿਵਾਰ ਨੇ ਉਸ ਨੂੰ ਨਸ਼ੇ ਦੀ ਆਦਤ ਤੋਂ ਬਾਹਰ ਕੱਢਣ ਲਈ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਦਾਖ਼ਲ ਕਰਵਾਇਆ ਸੀ।
Fatehgarh Sahib : ਪੰਜਾਬ 'ਚ ਨਸ਼ਿਆਂ ਖਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਜਿਥੇ ਕਤਲ ਕਰ ਦਿੱਤਾ ਹੈ, ਉਥੇ ਹੀ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਵੀ ਠੁੱਸ ਹੁੰਦੀ ਜਾਪਦੀ ਹੈ, ਕਿਉਂ ਰੋਜ਼ਾਨਾ ਕਿਸੇ ਨਾ ਕਿਸੇ ਮਾਂ ਦਾ ਪੁੱਤ ਮਰ ਰਿਹਾ ਹੈ।
ਹੁਣ, ਨਸ਼ਿਆਂ ਨੇ ਇੱਕ ਹੱਸਦਾ ਵੱਸਦਾ ਘਰ ਹੋਰ ਉਜਾੜ ਕੇ ਰੱਖ ਦਿੱਤਾ ਹੈ। ਮਾਮਲਾ ਫਤਿਹਗੜ੍ਹ ਸਾਹਿਬ ਦੇ ਗੁਰਦੇਵ ਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ, ਮ੍ਰਿਤਕ ਦੀ ਪਹਿਚਾਨ ਲਵਲੀ ਵਜੋਂ ਹੋਈ ਹੈ।
Punjab gazetted Holidays : ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ
ਕਈ ਸਾਲਾਂ ਤੋਂ ਨਸ਼ਾ ਕਰਦਾ ਸੀ ਮ੍ਰਿਤਕ : ਪਰਿਵਾਰ (Drug Overdose Death)
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਪਿਤਾ ਨਾਜਰ ਸਿੰਘ ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਵਲੀ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਆਦੀ ਸੀ। ਪਰਿਵਾਰ ਨੇ ਉਸ ਨੂੰ ਨਸ਼ੇ ਦੀ ਆਦਤ ਤੋਂ ਬਾਹਰ ਕੱਢਣ ਲਈ ਕਈ ਵਾਰ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਦਾਖ਼ਲ ਕਰਵਾਇਆ ਸੀ। ਹਾਲਾਂਕਿ, ਨਸ਼ਾ ਛੜਾਓ ਕੇਂਦਰ ਤੋਂ ਵਾਪਸ ਆਉਣ ਮਗਰੋਂ ਉਹ ਮੁੜ ਨਸ਼ੇ ਦਾ ਸੇਵਨ ਕਰਨ ਲੱਗ ਪੈਂਦਾ ਸੀ, ਜਿਸ ਕਾਰਨ ਪਰਿਵਾਰ ਦੀਆਂ ਚਿੰਤਾਵਾਂ ਲਗਾਤਾਰ ਵਧਦੀਆਂ ਰਹੀਆਂ।
'ਨਸ਼ੇ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਸੀ ਲਵਲੀ ਦਾ ਜਿਗਰ'
ਪਰਿਵਾਰਕ ਮੈਂਬਰਾਂ ਨੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਲਗਾਤਾਰ ਨਸ਼ੇ ਦੇ ਸੇਵਨ ਕਾਰਨ ਲਵਲੀ ਦਾ ਜਿਗਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਸੀ। ਪਰਿਵਾਰ ਵੱਲੋਂ ਉਸ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢਣ ਲਈ ਯਤਨ ਕੀਤੇ ਗਏ, ਪਰ ਆਖ਼ਰਕਾਰ ਉਸ ਦੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ।
ਨੌਜਵਾਨ ਫਿਰ ਨਸ਼ੇ ਦੀ ਦਲਦਲ ਵਿੱਚ ਫਸ ਗਿਆ
ਪਰਿਵਾਰ ਦਾ ਦੋਸ਼ ਹੈ ਕਿ ਮਰੀਜ਼ਾਂ ਨੂੰ ਸਿਰਫ਼ 19-20 ਦਿਨਾਂ ਬਾਅਦ ਹੀ ਕੇਂਦਰਾਂ ਤੋਂ ਛੁੱਟੀ ਦੇ ਦਿੱਤੀ ਜਾਂਦੀ ਹੈ, ਜਿਸ ਨਾਲ ਉਹ ਪੂਰੀ ਤਰ੍ਹਾਂ ਠੀਕ ਹੋਏ ਬਿਨਾਂ ਹੀ ਵਾਪਸ ਨਸ਼ੇ ਦੀ ਲਪੇਟ ਵਿੱਚ ਆ ਜਾਂਦੇ ਹਨ। ਮ੍ਰਿਤਕ ਦੀ ਮਾਂ ਦਾ ਦੋਸ਼ ਹੈ ਕਿ ਇਹ ਨਸ਼ਾ ਛੁਡਾਊ ਕੇਂਦਰ ਸਿਰਫ਼ ਨਾਮਾਤਰ ਹਨ ਅਤੇ ਸਹੀ ਇਲਾਜ ਦੀ ਘਾਟ ਕਾਰਨ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ। ਉਸਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਲਾਪਰਵਾਹੀ ਵਾਲੇ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ...
ਪੰਜਾਬ 'ਚ ਹੁਣ ਨਸ਼ੇ ਖਿਲਾਫ਼ ਆਵਾਜ਼ ਚੁੱਕਣਾ ਜਾਨਲੇਵਾ ਹੋਇਆ ਤੇ ਇਹ ਸਭ ਭਗਵੰਤ ਮਾਨ ਦੇ ਰਾਜ 'ਚ ਹੋ ਰਿਹਾ : ਰਾਹੁਲ ਗਾਂਧੀ
Amritsar Airport : ਫ਼ਰਜ਼ੀ ਟਿਕਟਾਂ ਦਾ ਮਾਮਲਾ ਆਇਆ ਸਾਹਮਣੇ, ਸ਼ਾਰਜਾਹ ਜਾਣ ਦੀ ਤਿਆਰੀ 'ਚ 16 ਵਿਅਕਤੀ ਹਿਰਾਸਤ 'ਚ