TarnTaran : ਦੁਬਈ ਚ ਪੰਜਾਬੀ ਨੌਜਵਾਨ ਦੀ ਭੇਤਤਰੀ ਹਾਲਤ ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਬਿਕਰਮਜੀਤ ਸਿੰਘ

TarnTaran : ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਕਰਮਜੀਤ ਸਿੰਘ (ਉਮਰ ਤਕਰੀਬਨ 25 ਸਾਲ) ਜੋ ਤਕਰੀਬਨ ਸਵਾ ਕੁ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ 'ਚ ਗਿਆ ਸੀ, ਜਿਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ।

By  KRISHAN KUMAR SHARMA June 24th 2026 02:18 PM -- Updated: June 24th 2026 02:23 PM

TarnTaran : ਵਿਦੇਸ਼ਾਂ 'ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਰੋਜ਼ਾਨਾ ਕਿਸੇ ਨਾ ਕਿਸੇ ਦੇਸ਼ ਤੋਂ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਘਟਨਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਮੰਡਾਲਾ ਦੀ ਹੈ, ਜਿਥੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਰੋਜ਼ੀ-ਰੋਟੀ ਕਮਾਉਣ ਲਈ ਦੁਬਈ 'ਚ ਗਏ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਦੁਖਦਾਈ ਖ਼ਬਰ ਸਾਹਮਣੇ ਆਈ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਕਰਮਜੀਤ ਸਿੰਘ (ਉਮਰ ਤਕਰੀਬਨ 25 ਸਾਲ) ਜੋ ਤਕਰੀਬਨ ਸਵਾ ਕੁ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ 'ਚ ਗਿਆ ਸੀ, ਜਿਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ।

ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਅਤੇ ਸਮਾਜ ਸੇਵੀਆਂ ਕੋਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਦੁਬਈ ਤੋਂ ਭਾਰਤ ਲਿਆਉਣ ਦੀ ਮੰਗ ਕੀਤੀ ਹੈ ਤਾਂ ਜੋ ਆਪਣੇ ਪੁੱਤਰ ਦੇ ਆਖ਼ਰੀ ਦਰਸ਼ਨ ਅਤੇ ਸਸਕਾਰ ਕਰ ਸਕਣ।

Related Post