Barnala Murder News : ਮਾਮੂਲੀ ਗੱਲ ਨੂੰ ਲੈ ਕੇ ਦੋ ਨੌਜਵਾਨਾਂ ਵਿਚਾਲੇ ਹੋਈ ਲੜਾਈ ; ਪੁੱਤ ਖਾਤਿਰ ਪਿਓ ਨੇ ਕਰ ਦਿੱਤਾ ਕਤਲ, ਜਾਣੋ ਪੂਰਾ ਮਾਮਲਾ

ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਬੀਤੀ ਰਾਤ ਉਸਦਾ ਲੜਕਾ ਕਿਸੇ ਵਿਆਹ ਵਿੱਚ ਗਿਆ ਹੋਇਆ ਸੀ। ਉਹ ਵੀ ਇਹ ਕਹਿ ਕੇ ਘਰੋਂ ਨਿਕਲ ਗਿਆ ਕਿ ਉਹ ਰੋਟੀ ਖਾ ਕੇ ਵਾਪਸ ਆ ਜਾਵੇਗਾ।

By  Aarti December 5th 2024 03:02 PM

Barnala Murder News :  ਪੰਜਾਬ ’ਚ ਕਾਨੂੰਨ ਵਿਵਸਥਾ ਇਸ ਸਮੇਂ ਖਰਾਬ ਹੋਈ ਪਈ ਹੈ। ਲਗਾਤਾਰ ਪੰਜਾਬ ’ਚ ਕਤਲ ਅਤੇ ਲੁੱਟਖੋਹਾਂ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਬਰਨਾਲਾ ਦੇ ਪਿੰਡ ਧਨੌਲਾ ਤੋਂ ਸਾਹਮਣੇ ਆਇਆ ਹੈ ਜਿੱਥੇ 24 ਸਾਲਾਂ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਤੋਂ ਕਤਲ ਕਰ ਦਿੱਤਾ ਗਿਆ। ਦੱਸ  ਦਈਏ ਕਿ ਮ੍ਰਿਤਕ ਦੋ ਭੈਣਾ ਦਾ ਇਕਲੌਤਾ ਭਰਾ ਸੀ। 

ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਮੰਗਲ ਸਿੰਘ ਪੁੱਤਰ ਗੁਰਪਾਲ ਸਿੰਘ ਨਿਵਾਸੀ ਧਨੌਲਾ ਦੇ ਰੂਪ ਵਜੋਂ ਹੋਈ ਹੈ। ਘਟਨਾ ਧਨੌਲਾ ’ਚ ਬੀਤੀ ਰਾਤ ਇੱਕ ਵਿਆਹ ਸਮਾਗਮ ਦੇ ਪ੍ਰੋਗਰਾਮ ’ਚ ਹੋਈ ਜਿੱਥੇ ਦੋ ਮ੍ਰਿਤਕ ਦੀ ਕਿਸੇ ਆਪਣੇ ਸਾਥੀ ਨੌਜਵਾਨ ਦੇ ਨਾਲ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਜਿਸਤੋਂ ਬਾਅਦ ਇੱਕ ਨੌਜਵਾਨ ਦੇ ਪਿਤਾ ਨੇ ਮੰਗਲ ਸਿੰਘ ਦੇ ਢਿੱਡ ’ਚ ਚਾਕੂ ਮਾਰ ਦਿੱਤਾ। ਜਿਸ ਕਾਰਨ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਿਕ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਪਿਤਾ-ਪੁੱਤ ਦੀ ਭਾਲ ਕੀਤੀ ਜਾ ਰਹੀ ਹੈ।  

ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਬੀਤੀ ਰਾਤ ਉਸਦਾ ਲੜਕਾ ਕਿਸੇ ਵਿਆਹ ਵਿੱਚ ਗਿਆ ਹੋਇਆ ਸੀ। ਉਹ ਵੀ ਇਹ ਕਹਿ ਕੇ ਘਰੋਂ ਨਿਕਲ ਗਿਆ ਕਿ ਉਹ ਰੋਟੀ ਖਾ ਕੇ ਵਾਪਸ ਆ ਜਾਵੇਗਾ। ਪਰ ਉਸਦਾ ਕਤਲ ਕਰ ਦਿੱਤਾ ਗਿਆ। ਹਸਪਤਾਲ ਜਾਣ ਤੋਂ ਬਾਅਦ ਹੀ ਉਸ ਨੂੰ ਆਪਣੇ ਪੁੱਤਰ ਦੀ ਮੌਤ ਬਾਰੇ ਪਤਾ ਲੱਗਾ।

ਮ੍ਰਿਤਕ ਦੇ ਦੋਸਤ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਹੋ ਰਿਹਾ ਸੀ। ਇਸ ਦੌਰਾਨ ਸਾਰੇ ਡੀਜੇ 'ਤੇ ਨੱਚ ਰਹੇ ਸੀ। ਜਿਸ ਤੋਂ ਬਾਅਦ ਕੁਝ ਦੋਸਤ ਸਮਾਗਮ ਤੋਂ ਦਾਣਾ ਮੰਡੀ ਚਲੇ ਗਏ। ਜਿੱਥੇ ਮ੍ਰਿਤਕ ਮੰਗਲ ਸਿੰਘ ਦਾ ਕਰਨ ਨਾਂ ਦੇ ਨੌਜਵਾਨ ਨਾਲ ਝਗੜਾ ਹੋ ਗਿਆ। ਜਿਸ ਤੋਂ ਬਾਅਦ ਦੂਜੇ ਨੌਜਵਾਨ ਕਰਨ ਨੇ ਆਪਣੇ ਪਿਤਾ ਨੂੰ ਬੁਲਾਇਆ ਅਤੇ ਉਸਦੇ ਪਿਤਾ ਨੇ ਆਉਂਦਿਆਂ ਹੀ ਮ੍ਰਿਤਕ ਨੌਜਵਾਨ ਦੇ ਪੇਟ ਵਿੱਚ ਚਾਕੂ ਵਰਗੀ ਕੋਈ ਚੀਜ਼ ਮਾਰ ਦਿੱਤੀ। ਜਿਸ ਤੋਂ ਬਾਅਦ ਮੰਗਲ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਜ਼ਖਮੀ ਹਾਲਤ 'ਚ ਧਨੌਲਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਅਤੇ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। 

ਇਸ ਸਬੰਧੀ ਥਾਣਾ ਧਨੌਲਾ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕੁਝ ਨੌਜਵਾਨ ਵਿਆਹ ਸਮਾਗਮ ਲਈ ਇਕੱਠੇ ਹੋਏ ਸੀ। ਜਿੱਥੇ ਮੰਗਲ ਸਿੰਘ ਦਾ ਕਰਨ ਸਿੰਘ ਨਾਲ ਝਗੜਾ ਹੋ ਗਿਆ। ਜਿਸ ਤੋਂ ਬਾਅਦ ਕਰਨ ਸਿੰਘ ਦੇ ਪਿਤਾ ਚਮਕੀਲਾ ਸਿੰਘ ਨੇ ਮੌਕੇ 'ਤੇ ਆ ਕੇ ਮੰਗਲ ਸਿੰਘ ਦੇ ਪੇਟ 'ਚ ਚਾਕੂ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Related Post