Moga : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ, ਪਿੰਡ ਬੋਡੇ ਚ ਵੱਖ-ਵੱਖ ਪਾਰਟੀਆਂ ਛੱਡ ਕੇ 25 ਪਰਿਵਾਰ ਅਕਾਲੀ ਦਲ ਚ ਹੋਏ ਸ਼ਾਮਲ

Shiromani Akali Dal Moga : ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੋਡੇ ਤੋਂ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੋਡੇ ਤੋਂ ਰਵੀਇੰਦਰ ਸਿੰਘ 25 ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਅਕਾਲੀ ਵਿੱਚ ਸ਼ਾਮਿਲ ਹੋਏ।

By  KRISHAN KUMAR SHARMA January 14th 2026 12:30 PM -- Updated: January 14th 2026 12:51 PM

Shiromani Akali Dal Moga : ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੋਡੇ ਤੋਂ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੋਡੇ ਤੋਂ ਰਵੀਇੰਦਰ ਸਿੰਘ 25 ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਅਕਾਲੀ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਗੱਲ ਕਰਦਿਆਂ ਰਵੀਇੰਦਰ ਸਿੰਘ ਤੇ ਉਹਨਾਂ ਦੇ ਸਾਥੀਆਂ ਨੇ ਦੱਸਿਆ ਕਿ ਸਾਡੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਤੇ ਨਾ ਹੀ ਕੋਈ ਸਾਡੀ ਬਾਂਹ ਫੜ ਰਿਹਾ ਹੈ। ਇਹ ਸਾਰੀਆਂ ਗੱਲਾਂ ਨੂੰ ਦੇਖਦੇ ਹੋਏ ਅਸੀਂ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੁੰਦੇ ਹਾਂ ਤੇ ਵਿਸ਼ਵਾਸ ਦਵਾਉਂਦੇ ਹਾਂ ਕਿ ਅਸੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ 2027 ਵਿੱਚ ਸਰਕਾਰ ਬਣਾਉਣ ਵਿੱਚ ਪੂਰਨ ਸੰਜੋਗ ਦੇਵਾਂਗੇ ਤੇ ਪਾਰਟੀ ਲਈ ਦਿਨ ਰਾਤ ਮਿਹਨਤ ਕਰਾਂਗੇ।

ਇਸ ਮੌਕੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਵੱਲੋਂ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

Related Post