Punjab News : ਪੰਜਾਬ ਜੇਲ੍ਹ ਵਿਭਾਗ ਦੇ 3 ਡਿਪਟੀ ਸੁਪਰਡੈਂਟ ਅਤੇ 2 ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਅਧਿਕਾਰੀ ਮੁਅੱਤਲ ,ਜਾਣੋਂ ਪੂਰਾ ਮਾਮਲਾ
Punjab News : ਪੰਜਾਬ ਸਰਕਾਰ ਨੇ ਸੂਬੇ ਦੀਆਂ ਜੇਲ੍ਹਾਂ 'ਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਜੇਲ੍ਹਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 25 ਜੇਲ੍ਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ
Punjab News : ਪੰਜਾਬ ਸਰਕਾਰ ਨੇ ਸੂਬੇ ਦੀਆਂ ਜੇਲ੍ਹਾਂ 'ਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਜੇਲ੍ਹਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 25 ਜੇਲ੍ਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਵੱਖ-ਵੱਖ ਜੇਲ੍ਹਾਂ ਨਾਲ ਜੁੜੇ ਕੁੱਲ 25 ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ, ਜਿਨ੍ਹਾਂ ਵਿੱਚ 3 ਡਿਪਟੀ ਸੁਪਰਡੈਂਟ, 2 ਸਹਾਇਕ ਸੁਪਰਡੈਂਟ ਸ਼ਾਮਲ ਹਨ। ਸਰਕਾਰ ਨੂੰ ਇਨ੍ਹਾਂ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ, ਲਾਪਰਵਾਹੀ ਅਤੇ ਜੇਲ੍ਹ ਦੇ ਅੰਦਰ ਨਸ਼ਿਆਂ ਦੇ ਨੈੱਟਵਰਕ ਨੂੰ ਵਡਾਵਾ ਦੇਣ ਸ਼ਿਕਾਇਤਾਂ ਮਿਲ ਰਹੀਆਂ ਸਨ।
ਸੂਤਰਾਂ ਅਨੁਸਾਰ ਕਈ ਜੇਲ੍ਹਾਂ ਤੋਂ ਡਰੱਗ ਦੀ ਸਪਲਾਈ, ਮੋਬਾਈਲ ਫੋਨਾਂ ਦੀ ਤਸਕਰੀ, ਕੈਦੀਆਂ ਨੂੰ ਵਿਸ਼ੇਸ਼ ਸਹੂਲਤਾਂ ਦੇਣ ਅਤੇ ਰਿਸ਼ਵਤਖੋਰੀ ਵਰਗੇ ਮਾਮਲਿਆਂ ਦੀਆਂ ਰਿਪੋਰਟਾਂ ਸਰਕਾਰ ਨੂੰ ਲਗਾਤਾਰ ਮਿਲ ਰਹੀਆਂ ਸਨ। ਹਾਲ ਹੀ ਵਿੱਚ ਕੁਝ ਜੇਲ੍ਹਾਂ ਵਿੱਚ ਕੀਤੇ ਗਏ ਦੌਰਿਆਂ ਅਤੇ ਜਾਂਚ ਦੌਰਾਨ ਇਨ੍ਹਾਂ ਆਰੋਪਾਂ ਦੀ ਪੁਸ਼ਟੀ ਹੋਈ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਪੰਜਾਬ ਸਰਕਾਰ ਜੇਲ੍ਹਾਂ ਵਿੱਚ ਨਸ਼ੇ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ। ਜੇਲ੍ਹ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਅੱਗੇ ਵੀ ਕਿਸੇ ਦੀ ਲਾਪਰਵਾਹੀ ਜਾਂ ਮਿਲੀ ਭੁਗਤ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।