TarnTaran : ਪਿੰਡ ਸਭਰਾਂ ਚ 25 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਨਸ਼ੇ ਕਾਰਨ ਮੌਤ ਦਾ ਦਾਅਵਾ

Drug Overdose Death : ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਵਿਖੇ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਪਿੰਡ ਸਭਰਾਂ ਵਿੱਚ ਸ਼ਰੇਆਮ ਨਸ਼ਾ ਵਿਕਣ ਗੰਭੀਰ ਇਲਜ਼ਾਮ ਲਾਏ ਹਨ।

By  KRISHAN KUMAR SHARMA May 4th 2026 01:54 PM -- Updated: May 4th 2026 02:00 PM

Drug Overdose Death : ਜ਼ਿਲ੍ਹਾ ਤਰਨਤਾਰਨ (TarnTaran) ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਵਿਖੇ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਪਿੰਡ ਸਭਰਾਂ (Sabran) ਵਿੱਚ ਸ਼ਰੇਆਮ ਨਸ਼ਾ ਵਿਕਣ ਗੰਭੀਰ ਇਲਜ਼ਾਮ ਲਾਏ ਹਨ।

ਇਸ ਬੰਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਸਰਦੂਲ ਸਿੰਘ ਦੇ ਪਿਤਾ ਬਲਵੀਰ ਸਿੰਘ ਅਤੇ ਉਸਦੇ ਚਾਚਾ ਰਣਜੀਤ ਸਿੰਘ ਅਤੇ ਭਰਾ ਰਣਧੀਰ ਸਿੰਘ ਨੇ ਦੱਸਿਆ ਕਿ ਸਰਦੂਲ ਸਿੰਘ ਦੇਰ ਰਾਤ ਘਰ ਤੋਂ ਬਾਹਰ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ ਅਤੇ ਉਹਨਾਂ ਨੂੰ ਕਿਸੇ ਨੇ ਦੱਸਿਆ ਕਿ ਤੁਹਾਡਾ ਮੁੰਡਾ ਬਾਹਰ ਮੰਡ ਦੇ ਵਿੱਚ ਪਿਆ ਹੋਇਆ ਹੈ ਤਾਂ ਜਦ ਉਹਨਾਂ ਨੇ ਜਾ ਕੇ ਵੇਖਿਆ ਤਾਂ ਉਹਨਾਂ ਦੇ ਮੁੰਡੇ ਵੱਲੋਂ ਟੀਕਾ ਲਾਇਆ ਹੋਇਆ ਸੀ, ਜਿਸ ਕਾਰਨ ਉਸਦੀ ਮੌਤ ਹੋ ਚੁੱਕੀ ਸੀ।

ਪਰਿਵਾਰ ਨੇ ਪੁਲਿਸ ਪ੍ਰਸ਼ਾਸਨ 'ਤੇ ਗੰਭੀਰ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਪਿੰਡ ਸਭਰਾ ਵਿੱਚ ਸ਼ਰੇਆਮ ਨਸ਼ਾ ਵੇਖਦਾ ਹੈ ਅਤੇ ਪੁਲਿਸ ਨਸ਼ਾ ਤਸਕਰਾਂ ਨੂੰ ਫੜਨ ਦੀ ਬਜਾਏ ਉਹਨਾਂ ਦਾ ਪੱਖ ਪੂਰਦੀ ਹੈ, ਜਿਸ ਕਰਕੇ ਉਹਨਾਂ ਵੱਲੋਂ ਥਾਣੇ ਦਰਖਾਸਤ ਇਸ ਕਰਕੇ ਨਹੀਂ ਦਿੱਤੀ ਗਈ ਕਿ ਉਹਨਾਂ ਦੀ ਕਿਤੇ ਵੀ ਕੋਈ ਸੁਣਵਾਈ ਨਹੀਂ ਹੋਣੀ। ਉਹਨਾਂ ਨੇ ਕਿਹਾ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਕਿ ਉਹ ਨਸ਼ਾ ਬੰਦ ਕਰ ਦੇਣਗੇ ਪਰ ਇਹ ਸਰਕਾਰ ਨੇ ਤਾਂ ਨਸ਼ਾ ਬੰਦ ਤਾਂ ਕੀ ਕਰਨਾ ਸੀ ਪਰ ਲੋਕਾਂ ਦੇ ਘਰ ਘਰ ਵਿੱਚ ਨਸ਼ਾ ਪਹੁੰਚਾ ਦਿੱਤਾ ਹੈ। ਉਹਨਾਂ ਨੇ ਮੰਗ ਕੀਤੀ ਹੈ ਕਿ ਪਿੰਡ ਸਭਰਾਂ ਵਿੱਚ ਵੇਖਦੇ ਸ਼ਰੇਆਮ ਨਸ਼ੇ ਤੇ ਠਲ ਭਾਈ ਜਾਵੇ ਤਾਂ ਜੋ ਕੋਈ ਹੋਰ ਨੌਜਵਾਨ ਨਸ਼ੇ ਦੀ ਭੇਟ ਨਾ ਚੜ ਸਕੇ।

Related Post