Mukerian News : ਨਹਿਰ ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਮੌਤ, 25 ਸਾਲ ਦੀ ਸੀ ਰੋਹਿਤ
Mukerian Youth Drowning : ਜਾਣਕਾਰੀ ਦਿੰਦੇ ਹੋਏ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਰੋਹਿਤ ਉਮਰ 25 ਸਾਲ, ਜੋ ਕਿ ਕੱਲ ਅੱਡਾ ਝੀਰ ਦਾ ਖੂਹ ਨਜ਼ਦੀਕ ਪੈਂਦੇ ਜਨਤ ਨਹਿਰ 'ਤੇ ਨਹਾਉਣ ਆਇਆ ਸੀ, ਜਿਸ ਤੋਂ ਬਾਅਦ ਉਹ ਲਾਪਤਾ ਹੋ ਗਿਆ, ਜਿਸ ਨੂੰ ਅੱਜ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਵੱਲੋਂ ਰੈਸਕਿਊ ਕਰਕੇ ਬਾਹਰ ਕੱਢਿਆ ਗਿਆ।
Mukerian Youth Drowning : ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਕਰਾੜੀ ਦੇ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਰੋਹਿਤ ਉਮਰ 25 ਸਾਲ, ਜੋ ਕਿ ਕੱਲ ਅੱਡਾ ਝੀਰ ਦਾ ਖੂਹ ਨਜ਼ਦੀਕ ਪੈਂਦੇ ਜਨਤ ਨਹਿਰ 'ਤੇ ਨਹਾਉਣ ਆਇਆ ਸੀ, ਜਿਸ ਤੋਂ ਬਾਅਦ ਉਹ ਲਾਪਤਾ ਹੋ ਗਿਆ, ਜਿਸ ਨੂੰ ਅੱਜ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਵੱਲੋਂ ਰੈਸਕਿਊ ਕਰਕੇ ਬਾਹਰ ਕੱਢਿਆ ਗਿਆ। ਉਨ੍ਹਾਂ ਨੇ ਕਿਹਾ ਕੀ ਇਸ ਦੇ ਪਿਤਾ ਮਜਦੂਰੀ ਕਰਦੇ ਹਨ।
ਮੌਕੇ 'ਤੇ ਮੌਜੂਦ ਸਥਾਨਕ ਲੋਕਾਂ ਨੇ ਤਲਵਾੜਾ ਪੁਲਿਸ 'ਤੇ ਵੀ ਸਵਾਲ ਚੁੱਕੇ ਹਨ ਕਿ ਪੁਲਿਸ ਵੱਲੋਂ ਨਹਿਰਾਂ 'ਤੇ ਦਰਿਆਵਾਂ 'ਤੇ ਨੌਜਵਾਨ ਜਿੱਥੇ ਨਹਾਉਣ ਆਉਦੇ ਹਨ, ਉਸ ਜਗ੍ਹਾ 'ਤੇ ਸਖਤੀ ਕਿਉਂ ਨਹੀ ਕੀਤੀ ਜਾਂਦੀ ਹੈ?
ਜਦੋਂ ਇਸ ਮਾਮਲੇ ਨੂੰ ਲੈ ਕੇ ਤਲਵਾੜਾ ਥਾਣਾ ਮੁਖੀ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਸ ਉਨ੍ਹਾਂ ਵੱਲੋਂ ਮੀਡੀਆ ਦੇ ਕੈਮਰੇ ਅੱਗੇ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।