PTC News
Search
🔍 Search

Video : ਟਰਮੀਨੇਟ ਕੀਤੇ 253 ਅਧਿਆਪਕਾਂ ਦਾ ਸੰਗਰੂਰ ਚ ਹੱਲਾ ਬੋਲ ! ਪੁਲਿਸ ਨਾਲ ਹੋਈ ਜ਼ਬਰਦਸਤ ਧੱਕਾ-ਮੁੱਕਾ

Sangrur Teacher protest Video : ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਚਾਲੇ ਪਾਏ ਗਏ ਤਾਂ ਵੱਡੀ ਗਿਣਤੀ ਵਿੱਚ ਮੌਜੂਦ ਪੁਲਿਸ ਨੇ ਅਧਿਆਪਕਾਂ ਨੂੰ ਰਸਤੇ ਵਿੱਚ ਬੈਰੀਕੇਡ ਲਾ ਕੇ ਰੋਕ ਲਿਆ। ਅਧਿਆਪਕਾਂ ਦੀ ਪੁਲਿਸ ਨਾਲ ਜ਼ਬਰਦਸਤ ਧੱਕਾ-ਮੁੱਕੀ ਵੀ ਹੋਈ।

By  KRISHAN KUMAR SHARMA November 17th 2026 03:40 PM -- Updated: November 17th 2026 03:55 PM

Sangrur Teacher protest Video : ਪੰਜਾਬ ਸਰਕਾਰ ਵੱਲੋਂ ਤਿੰਨ ਸਾਲ ਪਹਿਲਾਂ ਭਰਤੀ ਕੀਤੇ 4161 ਅਧਿਆਪਕਾਂ ਵਿਚੋਂ 253 ਅਧਿਆਪਕਾਂ ਨੂੰ ਟਰਮੀਨੇਟ ਕਰ ਦਿੱਤਾ ਸੀ, ਜਿਨ੍ਹਾਂ ਵੱਲੋਂ ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਤਹਿਤ ਪ੍ਰਦਰਸ਼ਨ ਕੀਤਾ ਗਿਆ। ਇਸਤੋਂ ਇਲਾਵਾ, ਇਨ੍ਹਾਂ ਅਧਿਆਪਕਾਂ ਦੇ ਨਾਲ ਪੀਟੀਆਈ 2000 ਅਧਿਆਪਕਾਂ ਨੇ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਇਲਜ਼ਾਮ ਲਾਇਆ ਕਿ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਉਨ੍ਹਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਅੱਜ ਸਰਕਾਰ ਵੱਲੋਂ ਉਨ੍ਹਾਂ ਨੂੰ ਪਿਛਲੀ ਮੀਟਿੰਗ ਦੌਰਾਨ ਦਿੱਤੇ ਭਰੋਸੇ ਦਾ ਵੀ ਆਖਰੀ ਦਿਨ ਸੀ, ਪਰੰਤੂ ਕੋਈ ਵੀ ਹੀਲਾ ਨਹੀਂ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ, ਪ੍ਰਦਰਸ਼ਨ ਦੌਰਾਨ ਹੱਕ ਮੰਗਦੇ ਅਧਿਆਪਕਾਂ ਵੱਲੋਂ ਟਰਮੀਨੇਟਰ ਲੈਟਰ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਦੌਰਾਨ ਜਦੋਂ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਚਾਲੇ ਪਾਏ ਗਏ ਤਾਂ ਵੱਡੀ ਗਿਣਤੀ ਵਿੱਚ ਮੌਜੂਦ ਪੁਲਿਸ ਨੇ ਅਧਿਆਪਕਾਂ ਨੂੰ ਰਸਤੇ ਵਿੱਚ ਬੈਰੀਕੇਡ ਲਾ ਕੇ ਰੋਕ ਲਿਆ। ਅਧਿਆਪਕਾਂ ਦੀ ਪੁਲਿਸ ਨਾਲ ਜ਼ਬਰਦਸਤ ਧੱਕਾ-ਮੁੱਕੀ ਵੀ ਹੋਈ। 

ਖਬਰ ਅਪਡੇਟ ਜਾਰੀ...

Related Post