Ludhiana News : 26 ਸਾਲਾ ਨੌਜਵਾਨ ਦੀ ਕੈਨੇਡਾ ਚ ਹਾਰਟ ਅਟੈਕ ਨਾਲ ਹੋਈ ਮੌਤ , ਕਰੀਬ 3 ਸਾਲ ਪਹਿਲਾਂ ਗਿਆ ਸੀ ਕੈਨੇਡਾ

Ludhiana News : ਲੁਧਿਆਣਾ ਦੇ ਪਿੰਡ ਦਾਦ ਦੇ 26 ਸਾਲਾ ਨੌਜਵਾਨ ਹਰਕਮਲ ਸਿੰਘ ਗਰੇਵਾਲ ਦੀ ਕੈਨੇਡਾ 'ਚ ਹਾਰਟ ਅਟੈਕ ਨਾਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੌਣੇ ਤਿੰਨ ਸਾਲ ਪਹਿਲਾਂ ਹੀ ਹਰਕਮਲ ਸਿੰਘ ਗਰੇਵਾਲ ਕੈਨੇਡਾ ਗਿਆ ਸੀ ਅਤੇ ਉੱਥੇ ਉਹ ਟੋਇੰਗ ਵੈਨ ਚਲਾਉਣ ਦਾ ਕੰਮ ਕਰਦਾ ਸੀ। ਬੀਤੀ ਰਾਤ ਹੀ ਉਹਨਾਂ ਨੂੰ ਉਸ ਦੀ ਮੌਤ ਦੀ ਖ਼ਬਰ ਮਿਲੀ ਹੈ

By  Shanker Badra July 3rd 2025 05:29 PM

Ludhiana News : ਲੁਧਿਆਣਾ ਦੇ ਪਿੰਡ ਦਾਦ ਦੇ 26 ਸਾਲਾ ਨੌਜਵਾਨ ਹਰਕਮਲ ਸਿੰਘ ਗਰੇਵਾਲ ਦੀ ਕੈਨੇਡਾ 'ਚ ਹਾਰਟ ਅਟੈਕ ਨਾਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੌਣੇ ਤਿੰਨ ਸਾਲ ਪਹਿਲਾਂ ਹੀ ਹਰਕਮਲ ਸਿੰਘ ਗਰੇਵਾਲ ਕੈਨੇਡਾ ਗਿਆ ਸੀ ਅਤੇ ਉੱਥੇ ਉਹ ਟੋਇੰਗ ਵੈਨ ਚਲਾਉਣ ਦਾ ਕੰਮ ਕਰਦਾ ਸੀ। ਬੀਤੀ ਰਾਤ ਹੀ ਉਹਨਾਂ ਨੂੰ ਉਸ ਦੀ ਮੌਤ ਦੀ ਖ਼ਬਰ ਮਿਲੀ ਹੈ।  

ਜਾਣਕਾਰੀ ਅਨੁਸਾਰ ਬੀਤੀ ਰਾਤ ਹੀ ਰੋਟੀ ਖਾਣ ਤੋਂ ਬਾਅਦ ਹਰਕਮਲ ਸਿੰਘ ਗਰੇਵਾਲ ਨੂੰ ਹਾਰਟ ਅਟੈਕ ਆਇਆ ਹੈ। ਉਧਰ ਪਰਿਵਾਰਿਕ ਮੈਂਬਰਾਂ ਵਿੱਚ ਜਿੱਥੇ ਮਾਤਮ ਦਾ ਮਾਹੌਲ ਹੈ ,ਉੱਥੇ ਹੀ ਉਸ ਦੀ ਮ੍ਰਿਤਕ ਦੇਹ ਨੂੰ ਨੂੰ ਭਾਰਤ ਲਿਆਉਣ ਦੀ ਪਰਿਵਾਰ ਵੱਲੋਂ ਮੰਗ ਕੀਤੀ ਗਈ ਹੈ। ਉਸ ਦੇ ਪਰਿਵਾਰ ਵਿੱਚ ਇੱਕ ਭੈਣ ਅਤੇ ਇੱਕ ਭਰਾ ਹਨ। ਉਹਨਾਂ ਕਿਹਾ ਕਿ ਇਸ ਬਾਬਤ ਉਹਨਾਂ ਦਾ ਪਰਿਵਾਰ ਵੀ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਲੱਗਾ ਹੋਇਆ ਹੈ। 

ਮ੍ਰਿਤਕ ਹਰਕਮਲ ਸਿੰਘ ਗਰੇਵਾਲ ਦੇ ਦਾਦਾ ਸਤਵੰਤ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਪੋਤਾ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ। ਹਰਕਮਲ ਸਿੰਘ ਉੱਥੇ ਡਰਾਈਵਰੀ ਕਰਦਾ ਸੀ ਅਤੇ ਬੀਤੀ ਰਾਤ ਹੀ ਉਸਦੀ ਮੌਤ ਦਾ ਪਤਾ ਚੱਲਿਆ ਹੈ। ਉਹਨਾਂ ਕਿਹਾ ਕਿ ਉਸਦੀ ਮੌਤ ਹਾਰਟ ਅਟੈਕ ਨਾਲ ਮੌਤ ਹੋਈ ਦੱਸੀ ਜਾ ਰਹੀ ਹੈ। ਹਾਲਾਂਕਿ ਪਰਿਵਾਰਿਕ ਮੈਂਬਰਾਂ ਨੇ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।  

ਉਧਰ ਰਿਸ਼ਤੇਦਾਰਾਂ ਵੱਲੋਂ ਜਿੱਥੇ ਅਫਸੋਸ ਜਤਾਇਆ ਗਿਆ ਤਾਂ ਉੱਥੇ ਹੀ ਉਹਨਾਂ ਕਿਹਾ ਕਿ ਹਰਕਮਲ ਦੀ ਮੌਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ 26 ਸਾਲ ਦੀ ਉਮਰ ਵਿੱਚ ਉਸ ਦੀ ਕੈਨੇਡਾ ਦੀ ਧਰਤੀ 'ਤੇ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲ ਪਹਿਲਾਂ ਹੀ ਉਹ ਭਾਰਤ ਤੋਂ ਕੈਨੇਡਾ ਗਿਆ ਸੀ ਅਤੇ ਉੱਥੇ ਉਹ ਟੋਇੰਗ ਵੈਨ ਚਲਾਉਂਦਾ ਸੀ। ਉਹਨਾਂ ਕਿਹਾ ਕਿ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ।  

Related Post