ਸੁਨਹਿਰੇ ਭਵਿੱਖ ਖਾਤਿਰ ਕੈਨੇਡਾ ਗਏ 3 ਪੰਜਾਬੀ ਨੌਜਵਾਨਾਂ ਦੀ ਮੌਤ, ਸੋਗ ’ਚ ਡੁੱਬੇ ਪਰਿਵਾਰ

By  Aarti January 2nd 2024 01:57 PM

Punjabi Youth Death: ਵਿਦੇਸ਼ੀ ਧਰਤੀ ਤੋਂ ਲਗਾਤਾਰ ਦੁਖਦ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਦੇ ਜਿਆਦਾਤਰ ਨੌਜਵਾਨਾਂ ਦਾ ਸੁਪਨਾ ਵਿਦੇਸ਼ ਜਾ ਕੇ ਆਪਣਾ ਭਵਿੱਖ ਬਿਹਤਰ ਬਣਾਉਣ ਦਾ ਹੈ। ਪਰ ਇਹ ਸੁਪਨਾ ਕਿਸੇ ਕਿਸੇ ਨੌਜਵਾਨ ਦਾ ਹੀ ਪੂਰਾ ਹੋ ਪਾਉਂਦਾ ਹੈ। ਜੀ ਹਾਂ ਪੰਜਾਬ ਦੇ ਜਿਆਦਾਤਰ ਨੌਜਵਾਨਾਂ ਦੀ ਵਿਦੇਸ਼ ਦੀ ਧਰਤੀ ਤੋਂ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਅਜਿਹੀ ਹੀ ਮੰਦਭਾਗੀ ਖਬਰ ਕੈਨੇਡਾ (Canada) ਤੋਂ ਸਾਹਮਣੇ ਆਈ ਹੈ ਜਿੱਥੇ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ। 

ਮ੍ਰਿਤਕ ਨੌਜਵਾਨ ਦਾ ਹੋਣ ਵਾਲਾ ਸੀ ਵਿਆਹ

ਮਿਲੀ ਜਾਣਕਾਰੀ ਮੁਤਾਬਿਕ ਖੰਨਾ ਦੇ ਨੌਜਵਾਨ ਵਿਸ਼ਵਰਾਜ ਸਿੰਘ ਗਿੱਲ ਦੀ ਕੈਨੇਡਾ ਦੇ ਸ਼ਹਿਰ ਕੈਲੇਡਨ ਵਿੱਚ 31 ਦਸੰਬਰ ਦੀ ਰਾਤ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਵਿਸ਼ਵਰਾਜ ਦੀ ਮੌਤ ਕਾਰਨ ਉਨ੍ਹਾਂ ਦੇ ਘਰ ਵਿੱਚ ਖੁਸ਼ੀ ਦਾ ਮਾਹੌਲ ਸੋਗ ਵਿੱਚ ਬਦਲ ਗਿਆ ਹੈ। ਦਰਅਸਲ ਵਿਸ਼ਵਰਾਜ ਦੇ ਵਿਆਹ ਦੀਆਂ ਤਿਆਰੀਆਂ ਘਰ 'ਚ ਚੱਲ ਰਹੀਆਂ ਸਨ ਪਰ ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ। 

ਇਹ ਵੀ ਪੜ੍ਹੋ: ਡਰਾਈਵਰਾਂ ਦੀ ਹੜਤਾਲ ਜਾਰੀ; ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੁੱਕਿਆ ਪੈਟਰੋਲ-ਡੀਜ਼ਲ

ਪਿਤਾ ਕੁਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਪੁੱਤਰ ਵਿਸ਼ਵਰਾਜ ਸਿੰਘ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ, ਜੋ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ। ਉਸ ਦੀ ਮੰਗਣੀ ਕੈਨੇਡਾ ਦੀ ਇਕ ਲੜਕੀ ਨਾਲ ਵੀ ਹੋਈ ਸੀ, ਜੋ ਕੁਝ ਦਿਨ ਪਹਿਲਾਂ ਹੀ ਵਿਆਹ ਲਈ ਭਾਰਤ ਆਈ ਸੀ। ਉਸ ਨੇ ਆਪਣੇ ਬੇਟੇ ਵਿਸ਼ਵਰਾਜ ਨੂੰ ਵੀ ਭਾਰਤ ਆਉਣ ਲਈ ਕਿਹਾ ਸੀ, ਪਰ ਉਸ ਨੇ ਕਿਹਾ ਕਿ ਉਸ ਦੀ ਪੀਆਰ ਆਉਣ ਵਿਚ ਕੁਝ ਦਿਨ ਬਾਕੀ ਹਨ, ਉਹ ਵੀ ਪੀ.ਆਰ ਮਿਲਣ 'ਤੇ ਵਾਪਸ ਆ ਜਾਵੇਗਾ।

ਹੁਸ਼ਿਆਰਪੁਰ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ

ਇੱਕ ਪੰਜਾਬੀ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਟਾਂਡਾ ਉੜਮੁੜ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਮੋਟਰੀਆਲ ਸਿਟੀ ’ਚ ਪੜਾਈ ਦੇ ਨਾਲ-ਨਾਲ ਪਾਇਲਟ ਦੀ ਟ੍ਰੇਨਿੰਗ ਵੀ ਕਰ ਰਿਹਾ ਸੀ ਜਿਸ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਫਿਲਹਾਲ ਇਹ ਜਾਣਕਾਰੀ ਹਾਸਿਲ ਹੋਣ ਤੋਂ ਬਾਅਦ ਪਰਿਵਾਰ ’ਚ ਮਾਤਮ ਪਸਰਿਆ ਹੋਇਆ ਹੈ। 

ਇਹ ਵੀ ਪੜ੍ਹੋ: RailMadad: ਰੇਲਵੇ ਯਾਤਰੀਆਂ ਲਈ ਮੁਸ਼ਕਿਲਾਂ 'ਚ ਸਹਾਰਾ ਬਣੇਗਾ ਇਹ ਐਪ, ਜਾਣੋ ਕਿਵੇਂ

ਮੁਕਤਸਰ ਦੇ ਨੌਜਵਾਨ ਦੀ ਕੈਨੇਡਾ ’ਚ ਹੋਈ ਮੌਤ 

ਕੈਨੇਡਾ ’ਚ ਹੀ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਗਿੱਦੜਬਾਹਾ ਦੇ ਨੌਜਵਾਨ ਕਰਨ ਦੀ ਮੌਤ ਹੋ ਗਈ ਹੈ ਜੋ ਕਿ 5 ਸਾਲ ਪਹਿਲਾਂ ਕੈਨੇਡਾ ਗਿਆ ਸੀ। ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਪਰਿਵਾਰ ’ਚ ਮਾਤਮ ਛਾਇਆ ਹੋਇਆ ਹੈ। 

ਕਾਬਿਲੇਗੌਰ ਹੈ ਕਿ ਇਸ ਮੰਦਭਾਗੀ ਖ਼ਬਰ ਸੁਣਨ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਜਿੱਥੇ ਪਰਿਵਾਰ ’ਚ ਖੁਸ਼ੀਆਂ ਹੋਣੀਆਂ ਸੀ ਉੱਥੇ ਪਰਿਵਾਰ ’ਚ ਮਾਤਮ ਛਾਇਆ ਹੋਇਆ ਹੈ। 

ਇਹ ਵੀ ਪੜ੍ਹੋ: Law 'ਚ Truck Driver ਬਾਰੇ ਅਜਿਹੀ ਕਿਹੜੀ ਸੋਧ ਹੋ ਗਈ ਕਿ ਦੇਸ਼ ਭਰ 'ਚ ਹੋ ਗਿਆ...

Related Post