ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ 2 ਸਕੇ ਭਰਾਵਾਂ ਸਮੇਤ 3 ਦੀ ਮੌਤ

By  Amritpal Singh December 7th 2023 01:52 PM

Road Accident News: ਗੜ੍ਹਸ਼ੰਕਰ ਨੇੜੇ ਸਵੇਰ ਸਮੇਂ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਇਥੇ ਸਵੇਰੇ 10 ਵਜੇ ਦੇ ਕਰੀਬ ਗੜ੍ਹਸ਼ੰਕਰ-ਚੰਡੀਗੜ੍ਹ ਰੋਡ ’ਤੇ ਪਿੰਡ ਪਨਾਮ ਲਾਗੇ ਪ੍ਰਾਈਵੇਟ ਕੰਪਨੀ ਦੀ ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

ਬੱਸ ਚੰਡੀਗੜ੍ਹ ਸਾਈਡ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਸੀ ਤੇ ਮੋਟਰਸਾਈਕਲ ਸਵਾਰ ਵਿਅਕਤੀ ਚੰਡੀਗੜ੍ਹ ਵਾਲੀ ਸਾਈਡ ਨੂੰ ਜਾ ਰਹੇ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ’ਚ ਪਿੰਡ ਪਚਨੰਗਲਾਂ ਵਾਸੀ ਨਿੱਕੂ ਤੇ ਰੋਕੀ ਨਾਮ ਦੇ 2 ਸਕੇ ਭਰਾ ਅਤੇ ਇਕ ਹੰਸ ਰਾਜ ਨਾਮ ਦਾ ਵਿਅਕਤੀ ਸ਼ਾਮਿਲ ਹੈ। ਪੁਲਿਸ ਵਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ ਹੈ।

ਪੁਲਿਸ ਚੌਂਕੀ ਸਮੁੰਦੜਾ ਏ ਐਸ ਆਈ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਕੇ ਦੇਹਾਂ ਪਰਿਵਾਰ ਦੇ ਹਵਾਲੇ ਕੀਤੀਆਂ ਜਾਣਗੀਆਂ।


Related Post