Bathinda Refinery News : ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਚ ਗੈਸ ਚੜ੍ਹਨ ਕਾਰਨ 3 ਮਜ਼ਦੂਰਾਂ ਦੀ ਹੋਈ ਮੌਤ ,ਇੱਕ ਨੌਜਵਾਨ ਹਸਪਤਾਲ ਚ ਜ਼ੇਰੇ ਇਲਾਜ
ਬਠਿੰਡਾ ਜ਼ਿਲ੍ਹੇ ਵਿੱਚ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਸੀਵਰੇਜ਼ ਟਰੀਟਮੈਂਟ ਪਲਾਂਟ ਦੀ ਸਫਾਈ ਕਰ ਰਹੇ ਮਜ਼ਦੂਰਾਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਗੈਸ ਚੜ੍ਹਨ ਕਾਰਨ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਨੌਜਵਾਨ ਨੂੰ ਬਠਿੰਡਾ ਦੇ ਏਮਜ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ
Bathinda Refinery News : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਰਾਮਸਰਾ ਰੋਡ 'ਤੇ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਸੀਵਰੇਜ਼ ਟਰੀਟਮੈਂਟ ਪਲਾਂਟ ਦੀ ਸਫਾਈ ਕਰ ਰਹੇ ਮਜ਼ਦੂਰਾਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਗੈਸ ਚੜ੍ਹਨ ਕਾਰਨ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਨੌਜਵਾਨ ਨੂੰ ਬਠਿੰਡਾ ਦੇ ਏਮਜ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਸੀਵਰੇਜ਼ ਟਰੀਟਮੈਂਟ ਪਲਾਂਟ ਦੀ 4 ਮਜ਼ਦੂਰ ਸਫਾਈ ਕਰ ਰਹੇ ਸਨ , ਜਿਨਾਂ ਵਿੱਚੋਂ ਤਿੰਨ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ।
ਜਾਣਕਾਰੀ ਅਨੁਸਾਰ ਟਾਊਨਸ਼ਿਪ ਵਿੱਚ ਠੇਕੇਦਾਰ ਕੰਪਨੀ ਦੇ 4 ਕਰਮਚਾਰੀ ਐਸਟੀਪੀ ਦੀ ਸਫਾਈ ਕਰ ਰਹੇ ਸਨ। ਇਸ ਦੌਰਾਨ 4 ਮਜ਼ਦੂਰਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਣ ਲੱਗੀ। ਸੂਚਨਾ ਮਿਲਦੇ ਹੀ ਸਿਹਤ ਅਤੇ ਸੁਰੱਖਿਆ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਬਠਿੰਡਾ ਏਮਜ਼ ਲਿਜਾਇਆ ਗਿਆ ਅਤੇ ਪ੍ਰਬੰਧਕਾਂ ਨੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਘਟਨਾ ਬਾਰੇ ਸੂਚਿਤ ਕੀਤਾ।
ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਤਿੰਨ ਕਰਮਚਾਰੀਆਂ ਨੂੰ ਬਚਾਇਆ ਨਹੀਂ ਜਾ ਸਕਿਆ, ਜਦੋਂ ਕਿ ਇੱਕ ਦੀ ਹਾਲਤ ਸਥਿਰ ਹੈ। ਮ੍ਰਿਤਕਾਂ ਦੀ ਪਛਾਣ ਸੁਖਪਾਲ ਸਿੰਘ, ਰਾਜਵਿੰਦਰ ਸਿੰਘ ਅਤੇ ਅਸਤਰ ਅਲੀ ਵਜੋਂ ਹੋਈ ਹੈ, ਜਦੋਂ ਕਿ ਚੌਥੇ ਕ੍ਰਿਸ਼ਨ ਕੁਮਾਰ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।