Amritsar News : ਤੇਜ਼ ਰਫ਼ਤਾਰ ਦਾ ਕਹਿਰ, ਕਾਰ ਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ ਚ 3 ਨੌਜਵਾਨਾਂ ਦੀ ਮੌਕੇ ਤੇ ਮੌਤ
Amritsar News : ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਟਰੈਕਟਰ-ਟਰਾਲੀ ਪੂਰੀ ਤਰ੍ਹਾਂ ਪਲਟ ਗਈ ਅਤੇ ਕਾਰ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਸੂਚਨਾ ਮਿਲਣ 'ਤੇ ਪੁਲਿਸ ਪਹੁੰਚੀ ਹੋਈ ਸੀ ਅਤੇ ਜਾਂਚ ਕੀਤੀ ਜਾ ਰਹੀ ਸੀ।
Amritsar Car Accident : ਅੰਮ੍ਰਿਤਸਰ-ਅਟਾਰੀ ਰੋਡ 'ਤੇ ਸਥਿਤ ਅੱਡਾ ਢੋਡੀਵਿੰਡ ਵਿਖੇ ਦੇਰ ਸ਼ਾਮ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਾਲੇ ਪਾਸੇ ਤੋਂ ਦੇਰ ਸ਼ਾਮ ਖਾਸਾ ਪੈਟਰੋਲ ਪੰਪ ਦੇ ਮਾਲਕ ਸਰ ਮੋਤਾ ਸਿੰਘ ਘਰਿੰਡਾ ਦਾ ਪੋਤਰਾ ਆਪਣੇ ਦੋ ਵਰਕਰਾਂ ਦੇ ਨਾਲ ਅਟਾਰੀ ਸਰਹੱਦ ਵਾਲੇ ਪਾਸੇ ਨੂੰ ਆਪਣੀ ਵੈਨਿਊ ਗੱਡੀ 'ਤੇ ਜਾ ਰਿਹਾ ਸੀ। ਇਸ ਦੌਰਾਨ ਕਾਰ ਬਹੁਤ ਤੇਜ਼ ਰਫ਼ਤਾਰ ਸੀ, ਜੋ ਕਿ ਬੇਕਾਬੂ ਹੋ ਕੇ ਅੱਗੇ ਜਾ ਰਹੇ ਟਰੈਕਟਰ-ਟਰਾਲੀ ਵਿੱਚ ਜਾ ਕੇ ਜ਼ੋਰਦਾਰ ਟੱਕਰ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਟਰੈਕਟਰ-ਟਰਾਲੀ ਪੂਰੀ ਤਰ੍ਹਾਂ ਪਲਟ ਗਈ ਅਤੇ ਕਾਰ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮੌਕੇ 'ਤੇ ਸੂਚਨਾ ਮਿਲਣ 'ਤੇ ਪੁਲਿਸ ਪਹੁੰਚੀ ਹੋਈ ਸੀ ਅਤੇ ਜਾਂਚ ਕੀਤੀ ਜਾ ਰਹੀ ਸੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।