Drug Overdose Death : ਪੰਜਾਬ ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ, ਪਰਿਵਾਰ ਨੇ ਸਰਕਾਰ ਤੇ ਲਾਏ ਇਲਜ਼ਾਮ

Drug Overdose Death : ਪਰਿਵਾਰ ਮੈਬਰਾਂ ਨੇ ਸਰਕਾਰ 'ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਸਰਕਾਰ ਲੋਕਾਂ ਨੂੰ ਝੂਠ ਬੋਲ ਰਹੀ ਕਿ ਅਸੀਂ ਪੰਜਾਬ ਦੇ ਵਿੱਚੋਂ ਨਸ਼ਾ ਖਤਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਨਸ਼ਾ ਸਰੇਆਮ ਵਿੱਕ ਰਿਹਾ, ਜਿਸ ਨਾਲ ਹਰ ਰੋਜ਼ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।

By  KRISHAN KUMAR SHARMA May 27th 2025 01:04 PM -- Updated: May 27th 2025 01:07 PM

Drug Overdose Death : ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਦੇ ਵਸਨੀਕ ਨੌਜਵਾਨ ਦੀ ਉਵਰਡੋਜ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਕਾਬਲ ਸਿੰਘ ਅਤੇ ਹੋਰ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਮਿੰਟੂ ਉਮਰ ਤਕਰੀਬਨ 32 ਸਾਲ, ਜੋ ਨਸ਼ੇ ਦੀ ਦਲਦਲ ਵਿੱਚ ਫਸਿਆ ਸੀ, ਜਿਸ ਨੂੰ ਅਸੀਂ ਵਾਰ ਵਾਰ ਰੋਕਣ ਦੀ ਕੋਸ਼ਿਸ਼ ਕਰਦੇ ਰਹੇ ਪਰ ਬੀਤੀ ਰਾਤ ਪਤਾ ਨਹੀਂ ਇਸ ਨੇ ਕਿਥੋਂ ਨਸ਼ਾ ਲੈ ਕੇ ਕੀਤਾ, ਜਿਸ ਨਾਲ ਇਸ ਦੀ ਘਰ ਵਿੱਚ ਹੀ ਮੌਤ ਹੋ ਗਈ।

ਪਰਿਵਾਰ ਮੈਬਰਾਂ ਨੇ ਸਰਕਾਰ 'ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਸਰਕਾਰ ਲੋਕਾਂ ਨੂੰ ਝੂਠ ਬੋਲ ਰਹੀ ਕਿ ਅਸੀਂ ਪੰਜਾਬ ਦੇ ਵਿੱਚੋਂ ਨਸ਼ਾ ਖਤਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਨਸ਼ਾ ਸਰੇਆਮ ਵਿੱਕ ਰਿਹਾ, ਜਿਸ ਨਾਲ ਹਰ ਰੋਜ਼ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਪੁਲਿਸ ਠਾਣੇ ਜਾ ਕੋਈ ਵੀ ਜੇਲ੍ਹ ਹੋਵੇ ਨਸ਼ਾ ਤਾਂ ਉਥੇ ਵੀ ਮਿਲ ਰਿਹਾ ਨਸ਼ਾ ਬੰਦ ਕਰਨ ਵਾਲੀ ਗੱਲ ਬਿਲਕੁਲ ਝੂਠ ਸਾਬਤ ਹੋ ਰਹੀ ਹੈ।

ਪਰਿਵਾਰ ਮੈਂਬਰਾਂ ਨੇ ਕਿਹਾ ਕਿ ਸਰਕਾਰ ਨੂੰ ਸਖਤੀ ਨਾਲ ਵੱਡੇ-ਵੱਡੇ ਪੱਥਰ ਦੇ ਨਸ਼ਾ ਤਸਕਰਾਂ ਦੇ ਉੱਤੇ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਕਿਸੇ ਵੀ ਹੋਰ ਨੌਜਵਾਨ ਦੀ ਉਵਰਡੋਜ ਨਾਲ ਮੌਤ ਨਾ ਹੋਵੇ।

Related Post