ਵੀਜ਼ਾ ਨਾ ਲੱਗਣ ਕਾਰਨ ਪ੍ਰੇਸ਼ਾਨ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਇੱਕ ਧੀ ਦਾ ਪਿਤਾ ਸੀ ਜਸਵੀਰ ਸਿੰਘ

By  KRISHAN KUMAR SHARMA March 26th 2024 02:19 PM
ਵੀਜ਼ਾ ਨਾ ਲੱਗਣ ਕਾਰਨ ਪ੍ਰੇਸ਼ਾਨ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਇੱਕ ਧੀ ਦਾ ਪਿਤਾ ਸੀ ਜਸਵੀਰ ਸਿੰਘ

ਚੰਡੀਗੜ੍ਹ: ਲੁਧਿਆਣਾ (Ludhiana Police) 'ਚ ਇੱਕ ਬਹੁਤ ਹੀ ਦੁਖਦਾਈ ਖ਼ਬਰ ਵਾਪਰੀ ਹੈ। ਇਥੇ ਇੱਕ ਨੌਜਵਾਨ ਨੇ ਖੁਦ ਨੂੰ ਇਸ ਲਈ ਗੋਲੀ ਮਾਰ ਕੇ ਜੀਵਨਲੀਲਾ ਸਮਾਪਤ ਕਰ ਲਈ, ਕਿਉਂਕਿ ਉਸ ਦਾ ਵੀਜ਼ਾ (Visa) ਨਹੀਂ ਲੱਗ ਰਿਹਾ ਸੀ। ਨੌਜਵਾਨ ਵਿਦੇਸ਼ ਜਾਣਾ ਚਾਹੁੰਦਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਮ ਜਸਵੀਰ ਸਿੰਘ ਸੀ ਉਮਰ ਕਰੀਬ 34 ਸਾਲ ਸੀ ਅਤੇ ਉਸ ਦੀ ਇੱਕ ਬੇਟੀ ਵੀ ਹੈ। ਜਾਂਚ ਅਫਸਰ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਰਾਤ ਕਰੀਬ 2.30 ਵਜੇ ਘਟਨਾ ਸਬੰਧੀ ਸੂਚਨਾ ਮਿਲੀ ਸੀ ਕਿ ਮਿਲਰਗੰਜ ਇਲਾਕੇ ਵਿੱਚ ਕਿਸੇ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਜੀਵਨਲੀਲਾ ਸਮਾਪਤ ਕਰ ਲਈ ਗਈ ਹੈ।

ਵੀਜ਼ਾ ਨਾ ਲੱਗਣ ਕਾਰਨ ਪ੍ਰੇਸ਼ਾਨ ਸੀ ਨੌਜਵਾਨ

ਸੂਚਨਾ ਮਿਲਦਿਆਂ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਨੌਜਵਾਨ ਵਿਦੇਸ਼ ਜਾਣਾ ਚਾਹੁੰਦਾ ਸੀ, ਪਰ ਵੀਜ਼ਾ ਨਹੀਂ ਲੱਗ ਰਿਹਾ ਸੀ। ਇਸ ਲਈ ਉਹ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇ਼ਸ਼ਾਨ ਚੱਲ ਰਿਹਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਨੇ ਇਹ ਕਦਮ ਚੁੱਕ ਲਿਆ।

ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Related Post