Gurdaspur News : ਸਾਊਦੀ ਅਰਬ ਚ 36 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ ਚ ਹੋਈ ਮੌਤ , 2 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
Gurdaspur News : ਗੁਰਦਾਸਪੁਰ ਦੇ ਪਿੰਡ ਨੱਥੂ ਖਹਿਰੇ ਦਾ 36 ਸਾਲਾਂ ਨੌਜਵਾਨ ਮਨਦੀਪ ਸਿੰਘ ਜੋ ਕਿ ਦੋ ਮਹੀਨੇ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਸੀ ,ਜਿੱਥੇ ਉਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ- ਰੋ ਕੇ ਬੁਰਾ ਹਾਲ ਹੋ ਰਿਹਾ ਹੈ
Gurdaspur News : ਗੁਰਦਾਸਪੁਰ ਦੇ ਪਿੰਡ ਨੱਥੂ ਖਹਿਰੇ ਦਾ 36 ਸਾਲਾਂ ਨੌਜਵਾਨ ਮਨਦੀਪ ਸਿੰਘ ਜੋ ਕਿ ਦੋ ਮਹੀਨੇ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਸੀ ,ਜਿੱਥੇ ਉਸ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ- ਰੋ ਕੇ ਬੁਰਾ ਹਾਲ ਹੋ ਰਿਹਾ ਹੈ।
ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਬਲਦੇਵ ਸਿੰਘ ,ਉਸਦੇ ਭਰਾ ਅਤੇ ਭੈਣ ਨੇ ਦੱਸਿਆ ਕਿ ਮਨਦੀਪ ਸਿੰਘ ਨੂੰ ਕਰਜ਼ਾ ਚੁੱਕ ਕੇ ਅਸੀਂ ਦੋ ਮਹੀਨੇ ਪਹਿਲਾਂ ਸਾਊਦੀ ਅਰਬ ਭੇਜਿਆ ਸੀ, ਜਿਸ ਦੀ ਉੱਥੇ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਅਸੀਂ ਸਾਉਦੀ ਅਰਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਮਨਦੀਪ ਸਿੰਘ ਦੀ ਮੌਤ ਦੀ ਜਾਂਚ ਕੀਤੀ ਜਾਵੇ ਕਿ ਉਸਦੀ ਮੌਤ ਕਿਸ ਤਰ੍ਹਾਂ ਹੋਈ ਹੈ।
ਉਹਨਾਂ ਕਿਹਾ ਕਿ ਸਾਡੇ ਬੇਟੇ ਮਨਦੀਪ ਦੀ ਸਾਊਦੀ ਅਰਬ ਤੋਂ ਇੱਕ ਵੀਡੀਓ ਮਿਲੀ ਹੈ ,ਜਿਸ ਵਿੱਚ ਉਹ ਬਿਮਾਰ ਹਾਲਤ ਵਿੱਚ ਸੀ ਅਤੇ ਇੱਕ ਸ਼ਖਸ ਕਹਿ ਰਿਹਾ ਸੀ ਕਿ ਇਸ ਦਾ ਇਲਾਜ ਕਰਵਾਓ। ਪਰਿਵਾਰਿਕ ਮੈਂਬਰਾਂ ਨੇ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਗੁਹਾਰ ਲਗਾਈ ਗਈ ਹੈ ਕਿ ਸਾਡੇ ਬੇਟੇ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇ। ਅਸੀਂ ਬਹੁਤ ਗਰੀਬ ਹਾਂ ਤੇ ਅਸੀਂ ਇਸਦਾ ਖਰਚਾ ਨਹੀਂ ਝੱਲ ਸਕਦੇ।
ਉੱਥੇ ਹੀ ਪਿੰਡ ਦੇ ਸਰਪੰਚ ਸਰਵਨ ਸਿੰਘ ਅਤੇ ਪਿੰਡ ਵਾਸੀ ਰਣਜੋਤ ਸਿੰਘ ਨੇ ਕਿਹਾ ਕਿ ਮਨਦੀਪ ਸਿੰਘ ਦੋ ਮਹੀਨੇ ਪਹਿਲਾਂ ਹੀ ਸਾਊਦੀ ਅਰਬ ਗਿਆ ਸੀ, ਜਿਸ ਦੀ ਕਿ ਅਚਾਨਕ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਮਨਦੀਪ ਸਿੰਘ ਬਹੁਤ ਹੀ ਮਿਹਨਤੀ ਲੜਕਾ ਸੀ ਅਤੇ ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਛੋਟੇ ਛੋਟੇ ਬੱਚੇ ਛੱਡ ਗਿਆ ਹੈ। ਸਾਡੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅਤੇ ਐਨਆਰਆਈ ਵੀਰਾਂ ਨੂੰ ਅਪੀਲ ਹੈ ਕਿ ਉਸ ਨੌਜਵਾਨ ਦੀ ਮ੍ਰਿਤਿਕ ਦੇਹ ਪੰਜਾਬ ਲਿਆਂਦੀ ਜਾਵੇ।