Gujarat Earthquake: ਰਾਜਕੋਟ ਵਿੱਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਮਾਪੀ ਗਈ 4.3 ਤੀਬਰਤਾ

ਗੁਜਰਾਤ ਦੇ ਰਾਜਕੋਟ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3 ਦਰਜ ਕੀਤੀ ਗਈ ਹੈ।

By  Aarti February 26th 2023 05:55 PM

Gujarat Earthquake: ਗੁਜਰਾਤ ਦੇ ਰਾਜਕੋਟ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3 ਦਰਜ ਕੀਤੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੀ ਰਿਪੋਰਟ ਮੁਤਾਬਕ ਭੂਚਾਲ ਦੁਪਹਿਰ 3.21 ਵਜੇ ਆਇਆ ਸੀ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (National Center for Seismology) ਨੇ ਆਪਣੀ ਰਿਪੋਰਟ 'ਚ ਕਿਹਾ ਕਿ ਗੁਜਰਾਤ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸਦੀ ਰਿਕਟਰ ਪੈਮਾਨੇ 'ਤੇ 4.3 ਤੀਬਰਤਾ ਸੀ। ਉਨ੍ਹਾਂ ਦੀ ਰਿਪੋਰਟ ਮੁਤਾਬਿਕ ਇਹ ਭੂਚਾਲ ਰਾਜਕੋਟ ਦੇ ਉੱਤਰ-ਪੱਛਮ 'ਚ 270 ਕਿਲੋਮੀਟਰ ਦੂਰ ਦਰਜ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: Cricketer Dies of Heart Attack: ਕ੍ਰਿਕਟ ਖੇਡਦੇ ਸਮੇਂ ਖਿਡਾਰੀ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ

Related Post