Punjab News : ਪੰਜਾਬੀ ਦੀਆਂ 4 ਧੀਆਂ ਨੇ ਵਧਾਇਆ ਮਾਣ ,ਫ਼ੌਜ ਵਿੱਚ ਬਣਨਗੀਆਂ ਅਫ਼ਸਰ , ਚੁਣੀਆਂ ਗਈਆਂ ਅਕੈਡਮੀ ਟ੍ਰੇਨਿੰਗ ਲਈ

Punjab News : ਪੰਜਾਬ ਦੀਆਂ 4 ਧੀਆਂ ਫ਼ੌਜ ਵਿੱਚ ਅਫ਼ਸਰ ਬਣਨਗੀਆਂ। ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (NDA) , ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ ਅਕੈਡਮੀ ,ਅਫਸਰਜ਼ ਟ੍ਰੇਨਿੰਗ ਅਕੈਡਮੀ ਅਤੇ ਏਅਰ ਫੋਰਸ ਅਕੈਡਮੀ ਲਈ ਚੁਣਿਆ ਗਿਆ ਹੈ। ਇਹ ਸਾਰੀਆਂ ਮੋਹਾਲੀ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਿੱਚ ਪੜ੍ਹ ਰਹੀਆਂ ਹ

By  Shanker Badra June 6th 2025 06:08 PM

Punjab News : ਪੰਜਾਬ ਦੀਆਂ 4 ਧੀਆਂ ਫ਼ੌਜ ਵਿੱਚ ਅਫ਼ਸਰ ਬਣਨਗੀਆਂ। ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (NDA) , ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ ਅਕੈਡਮੀ ,ਅਫਸਰਜ਼ ਟ੍ਰੇਨਿੰਗ ਅਕੈਡਮੀ ਅਤੇ ਏਅਰ ਫੋਰਸ ਅਕੈਡਮੀ ਲਈ ਚੁਣਿਆ ਗਿਆ ਹੈ। ਇਹ ਸਾਰੀਆਂ ਮੋਹਾਲੀ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਿੱਚ ਪੜ੍ਹ ਰਹੀਆਂ ਹਨ।

ਜਾਣਕਾਰੀ ਅਨੁਸਾਰ ਇਹ ਚਾਰੇ ਧੀਆਂ ਪੰਜਾਬ ਦੇ ਛੋਟੇ ਕਸਬਿਆਂ ਨਾਲ ਸਬੰਧ ਰੱਖਦੀਆਂ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੁਣੇ ਗਏ ਕੈਡਿਟਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਡਿਟਾਂ ਦੀ ਮਹਾਨ ਪ੍ਰਾਪਤੀ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਇਨ੍ਹਾਂ ਪਰਿਵਾਰਾਂ ਨਾਲ ਸਬੰਧਤ ਹਨ ਕੈਡੇਟ 

ਜਾਣਕਾਰੀ ਮੁਤਾਬਕ ਨੈਨਸੀ ਨੈਸ਼ਨਲ ਡਿਫੈਂਸ ਅਕੈਡਮੀ (NDA) ਵਿੱਚ ਸ਼ਾਮਲ ਹੋਣ ਜਾ ਰਹੀ ਹੈ, ਉਹ ਪੰਜਾਬ ਦੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਿੰਸੀਪਲ ਸਰਵਨਜੀਤ ਕੌਰ ਨਿੱਝਰ ਦੀ ਧੀ ਹੈ। ਨਿਸ਼ਾ ਇੰਡੀਅਨ ਨੇਵਲ ਅਕੈਡਮੀ ਵਿੱਚ ਸ਼ਾਮਲ ਹੋਣ ਜਾ ਰਹੀ ਹੈ, ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੀਅਰ ਸਹਾਇਕ ਦਿਨੇਸ਼ ਚੰਦਰ ਦੀ ਧੀ ਹੈ।

ਇਸ ਦੇ ਇਲਾਵਾ ਕੈਡੇਟ ਦੀਕਸ਼ਾ, ਜੋ ਚੇਨਈ ਵਿੱਚ ਅਫਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਸ਼ਾਮਲ ਹੋਣ ਜਾ ਰਹੀ ਹੈ,ਉਹ ਪਠਾਨਕੋਟ ਦੇ ਰਹਿਣ ਵਾਲੇ ਕਾਰੋਬਾਰੀ ਪਵਨ ਕੁਮਾਰ ਦੀ ਧੀ ਹੈ। ਇਸੇ ਤਰ੍ਹਾਂ ਹਰਸਿਮਰਤ ਕੌਰ ਜਿਸਦੀ ਏਅਰ ਫੋਰਸ ਅਕੈਡਮੀ ਦੀ ਫਲਾਇੰਗ ਬ੍ਰਾਂਚ ਲਈ ਚੋਣ ਹੋਈ ਹੈ, ਬਿਆਸ ਤੋਂ ਭਾਰਤੀ ਫੌਜ ਦੇ ਸਾਬਕਾ ਸੂਬੇਦਾਰ ਰਵਿੰਦਰਜੀਤ ਸਿੰਘ ਦੀ ਧੀ ਹੈ।


 

Related Post