Faridkot News : ਕੈਨੇਡਾ ਚ ਸੜਕ ਹਾਦਸੇ ਚ ਉਜੜਿਆ ਪੰਜਾਬੀ ਪਰਿਵਾਰ, ਚਾਰ ਜੀਆਂ ਦੀ ਮੌਤ

Canada News : ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਭਿਆਨਕ ਸੜਕ ਹਾਦਸੇ ਵਿੱਚ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਇਹ ਪਰਿਵਾਰ ਪਿੰਡ ਰੋੜੀ ਕਪੂਰਾ ਨਾਲ ਸਬੰਧਤ ਸੀ।

By  KRISHAN KUMAR SHARMA July 12th 2024 11:14 AM -- Updated: July 12th 2024 11:47 AM

Car Accident : ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਭਿਆਨਕ ਸੜਕ ਹਾਦਸੇ ਵਿੱਚ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਇਹ ਪਰਿਵਾਰ ਪਿੰਡ ਰੋੜੀ ਕਪੂਰਾ ਨਾਲ ਸਬੰਧਤ ਸੀ।

ਜਾਣਕਾਰੀ ਅਨੁਸਾਰ ਇਹ ਪਰਿਵਾਰ ਕੈਨੇਡਾ ਵਿੱਚ ਹੀ ਰਹਿ ਰਿਹਾ ਸੀ। ਮ੍ਰਿਤਕਾਂ ਦੀ ਪਛਾਣ ਸੁਖਵੰਤ ਸਿੰਘ ਬਰਾੜ, ਰਜਿੰਦਰ ਕੌਰ ਪਤਨੀ, ਕਮਲ ਕੌਰ ਪੁੱਤਰੀ ਅਤੇ ਛਿੰਦਰ ਕੌਰ ਵਜੋਂ ਹੋਈ ਹੈ।

ਇਹ ਪਰਿਵਾਰ ਕੈਨੇਡਾ (ਬੀਸੀ) ਦੇ ਐਬਟਸਫੋਰਡ ਸ਼ਹਿਰ ਵਿੱਚ ਰਹਿ ਰਿਹਾ ਸੀ। ਸਵੇਰੇ ਜਿਵੇਂ ਹੀ ਇਸ ਦੁੱਖਦਾਈ ਘਟਨਾ ਦਾ ਪੰਜਾਬ 'ਚ ਪਿੰਡ ਵਿਖੇ ਪਤਾ ਲੱਗਿਆ ਤਾਂ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।

ਦੱਸਿਆ ਜਾ ਰਿਹਾ ਹੈ ਸੁਖਵੰਤ ਸਿੰਘ ਸੁੱਖ ਬਰਾੜ ਆਪਣੇ ਮਿੱਤਰ ਸ਼ੇਰ ਸਿੰਘ ਨੰਬਰਦਾਰ ਪਿੰਡ ਰੋੜੀਕਪੂਰਾ ਨੂੰ ਮਿਲਣ ਐਬਟਸਫੋਰਡ ਦੇ ਸ਼ਹਿਰ ਕਨੋਲਾ ਵਿਖੇ ਉਨ੍ਹਾਂ ਦੇ ਘਰ ਜਾ ਰਹੇ ਹਨ ਤਾਂ ਰਸਤੇ ਵਿੱਚ ਆਚਨਕ ਘਰ ਦੇ ਨੇੜੇ ਭਿਆਨਕ ਸੜਕ ਹਾਦਸੇ ਵਾਪਰਿਆ, ਜਿਸ ਵਿੱਚ ਪਰਿਵਾਰ ਦੇ ਚਾਰ ਜੀਆਂ ਪਤਨੀ, ਬੇਟੀ ਅਤੇ ਸਾਲੀ ਦੀ ਮੌਤ ਹੋ ਗਈ।

Related Post