ਦੋ ਕਿਲੋ ਅਫੀਮ ਸਣੇ ਚਾਰ ਨੌਜਵਾਨ ਪੁਲਿਸ ਅੜਿੱਕੇ

ਬਠਿੰਡਾ ਦੇ ਪਿੰਡ ਭੋਡੀਪੁਰਾ ਵਿਖੇ ਪੁਲਿਸ ਦੇ ਸਪੈਸ਼ਲ ਸਟਾਫ ਦੀ ਟੀਮ ਨੇ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 2 ਕਿਲੋ ਦੇ ਅਫੀਮ ਬਰਾਮਦ ਕੀਤੀ।

By  Aarti January 7th 2023 05:58 PM

ਬਠਿੰਡਾ: ਬਠਿੰਡਾ ਦੀ ਸਪੈਸ਼ਲ ਸਟਾਫ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਨ੍ਹਾਂ ਨੇ ਦੋ ਕਿਲੋ ਅਫੀਮ ਸਣੇ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਬਠਿੰਡਾ ਦੇ ਪਿੰਡ ਭੋਡੀਪੁਰਾ ਵਿਖੇ ਪੁਲਿਸ ਦੇ ਸਪੈਸ਼ਲ ਸਟਾਫ ਦੀ ਟੀਮ ਨੇ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਸਵਿਫਟ ਕਾਰ ਵਿੱਚੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। 

ਦੱਸ ਦਈਏ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਚੋਂ ਦੋ ਨੌਜਵਾਨ 12ਵੀਂ ਕਲਾਸ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ ਜਦਕਿ ਇਨ੍ਹਾਂ ਚੋਂ ਇੱਕ ਨੌਜਵਾਨ ਬੀਏ ਦੀ ਪੜਾਈ ਕਰ ਰਿਹਾ ਹੈ ਅਤੇ ਚੌਥਾ ਨੌਜਵਾਨ ਪ੍ਰਾਈਵੇਟ ਨੌਕਰੀ ਵਿਖੇ ਕੰਮ ਕਰ ਰਿਹਾ ਹੈ। ਚਾਰਾਂ ਨੌਜਵਾਨਾਂ ਦੀ ਉਮਰ 20 ਸਾਲ ਦੀ ਦੱਸੀ ਜਾ ਰਹੀ ਹੈ। 

ਮਾਮਲੇ ਸਬੰਧੀ ਜਾਂਚ ਅਧਿਕਾਰੀ ਏਐਸਆਈ ਗੋਬਿੰਦ ਸਿੰਘ ਸਪੈਸ਼ਲ ਸਟਾਫ ਨੇ ਦੱਸਿਆ ਕਿ ਨੌਜਵਾਨ ਬਿਹਾਰ ਤੋਂ ਅਫੀਮ ਲਿਆ ਕੇ ਮੋਗਾਂ ਦੇ ਜਿਲ੍ਹੇ ਚ ਵੱਖ ਵੱਖ ਥਾਵਾਂ ਤੇ ਸਪਲਾਈ ਕਰਦੇ ਸੀ। ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ।  ਚਾਰੇ ਕਥਿਤ ਆਰੋਪੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲਿਆ ਜਾਵੇਗਾ। ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਚਾਰੋਂ ਨੌਜਵਾਨ ਜਿਲ੍ਹਾ ਭੋਜਪੁਰ ਬਿਹਾਰ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਹਨ। 

- ਰਿਪੋਰਟਰ ਮੁਨੀਸ਼ ਗਰਗ ਦੇ ਸਹਿਯੋਗ ਨਾਲ...

Related Post