Hoshiarpur Accident : ਮੁਕੇਰੀਆਂ ਨੈਸ਼ਨਲ ਹਾਈਵੇ ਤੇ ਰੂਹ ਕੰਬਾਊ ਹਾਦਸਾ, ਕਾਰ ਦੀ ਟੱਕਰ ਚ ਸਕੂਟਰੀ ਸਵਾਰ 4 ਨੌਜਵਾਨਾਂ ਦੀ ਮੌਤ
Hoshiarpur Accident : ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਨਰਿੰਦਰ ਕੁਮਾਰ ਵਜੋਂ ਹੋਈ ਹੈ, ਜਦਕਿ ਦੋ ਪ੍ਰਵਾਸੀ ਨੌਜਵਾਨਾਂ ਦੀ ਪਛਾਣ ਵਿਵਿਧ ਸਾਹੂ ਅਤੇ ਮਿਥੁਨ ਮੰਡਲ ਵਜੋਂ ਹੋਈ ਹੈ, ਜੋ ਦਰਭੰਗਾ (ਬਿਹਾਰ) ਦੇ ਰਹਿਣ ਵਾਲੇ ਸਨ।
Hoshiarpur Accident : ਹੁਸ਼ਿਆਰਪੁਰ ਦੇ ਮੁਕੇਰੀਆਂ ਨੈਸ਼ਨਲ ਹਾਈਵੇਅ 'ਤੇ ਇੱਕ ਵੇਨੂ ਕਾਰ ਨਾਲ ਟਕਰਾਉਣ ਤੋਂ ਬਾਅਦ ਸਕੂਟਰ ਸਵਾਰ ਚਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ, ਚਾਰੇ ਮ੍ਰਿਤਕ ਨੌਜਵਾਨ ਇੱਕ ਪੈਲੇਸ ਵਿੱਚ ਕੰਮ ਕਰਦੇ ਸਨ ਅਤੇ ਦੇਰ ਰਾਤ ਕੰਮ ਖਤਮ ਕਰਕੇ ਘਰ ਵਾਪਸ ਆ ਰਹੇ ਸਨ। ਮਜਦੂਰਾਂ 'ਚ ਦੋ ਪ੍ਰਵਾਸੀ ਨੌਜਵਾਨ ਵੀ ਸ਼ਾਮਲ ਸਨ। ਜਦੋਂ ਇਹ ਚਾਰੇ ਮੁਕੇਰੀਆਂ ਟੋਲ ਪਲਾਜ਼ਾ ਨੇੜੇ ਇੱਕ ਪਹੁੰਚੇ ਤਾਂ ਪਿੱਛੋਂ ਇੱਕ ਵੈਨਿਊ ਕਾਰ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ।
ਨਤੀਜੇ ਵੱਜੋਂ ਸਕੂਟਰੀ ਅੱਗੇ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਵਿੱਚ ਜਾ ਵੱਜੀ, ਜਿਸ ਕਾਰਨ ਚਾਰੇ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਵਿੱਚੋਂ ਦੋ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਨਰਿੰਦਰ ਕੁਮਾਰ ਵਜੋਂ ਹੋਈ ਹੈ, ਜਦਕਿ ਦੋ ਪ੍ਰਵਾਸੀ ਨੌਜਵਾਨਾਂ ਦੀ ਪਛਾਣ ਵਿਵਿਧ ਸਾਹੂ ਅਤੇ ਮਿਥੁਨ ਮੰਡਲ ਵਜੋਂ ਹੋਈ ਹੈ, ਜੋ ਦਰਭੰਗਾ (ਬਿਹਾਰ) ਦੇ ਰਹਿਣ ਵਾਲੇ ਸਨ।
ਮੁਕੇਰੀਆਂ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।