ਗੁਰੂ ਨਗਰੀ ਅੰਮ੍ਰਿਤਸਰ ਚ ਕੱਲ੍ਹ ਸ਼ੁਰੂ ਹੋਣ ਜਾ ਰਹੇ 422 ਮੁਹੱਲਾ ਕਲੀਨਿਕ

ਕੱਲ੍ਹ ਪੰਜਾਬ ਵਿੱਚ 422 ਮੁਹੱਲਾ ਕਲੀਨਿਕ ਸ਼ੁਰੂ ਹੋਣਗੇ ਅਤੇ ਮੁੱਖ ਮੰਤਰੀ ਪੰਜਾਬ ਅਤੇ ਅਰਵਿੰਦ ਕੇਜਰੀਵਾਲ ਇਸ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਪੁਤਲੀਘਰ ਤੋਂ ਕਰਨਗੇ।

By  Jasmeet Singh January 26th 2023 08:43 PM
ਗੁਰੂ ਨਗਰੀ ਅੰਮ੍ਰਿਤਸਰ ਚ ਕੱਲ੍ਹ ਸ਼ੁਰੂ ਹੋਣ ਜਾ ਰਹੇ 422 ਮੁਹੱਲਾ ਕਲੀਨਿਕ

ਅੰਮ੍ਰਿਤਸਰ, 26 ਜਨਵਰੀ (ਮਨਿੰਦਰ ਸਿੰਘ ਮੋਂਗਾ): ਕੱਲ੍ਹ ਪੰਜਾਬ ਵਿੱਚ 422 ਮੁਹੱਲਾ ਕਲੀਨਿਕ ਸ਼ੁਰੂ ਹੋਣਗੇ ਅਤੇ ਮੁੱਖ ਮੰਤਰੀ ਪੰਜਾਬ ਅਤੇ ਅਰਵਿੰਦ ਕੇਜਰੀਵਾਲ ਇਸ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਪੁਤਲੀਘਰ ਤੋਂ ਕਰਨਗੇ। ਅੰਮ੍ਰਿਤਸਰ ਸ਼ਹਿਰ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਸ਼ਹਿਰ ਅਤੇ ਦਿਹਾਤੀ ਵਿੱਚ 30 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਅੱਜ ਇਸ ਮੌਕੇ ਅੰਮ੍ਰਿਤਸਰ ਦੇ ਡੀਸੀ ਹਰਪ੍ਰੀਤ ਸਿੰਘ ਸੂਦਨ ਅਤੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਮੁਹੱਲਾ ਕਲੀਨਿਕ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਡਾਕਟਰ ਮਰੀਜ਼ਾਂ ਦੀ ਜਾਂਚ ਕਰਨਗੇ ਅਤੇ 80 ਦੇ ਕਰੀਬ ਟੈਸਟ ਵੀ ਕੀਤੇ ਜਾਣਗੇ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।

Related Post