SAD Bathinda : ਸ਼੍ਰੋਮਣੀ ਅਕਾਲੀ ਦਲ ਨੂੰ ਮੌੜ ਹਲਕੇ ਚ ਵੱਡਾ ਹੁੰਗਾਰਾ, ਵੱਖ-ਵੱਖ ਪਾਰਟੀਆਂ ਛੱਡ ਕੇ 50 ਪਰਿਵਾਰਾਂ ਨੇ ਕੀਤੀ ਸ਼ਮੂਲੀਅਤ

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਸਮੁੱਚੇ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮਫਲਰ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਵਾਅਦਾ ਕੀਤਾ।

By  KRISHAN KUMAR SHARMA January 8th 2026 02:58 PM -- Updated: January 8th 2026 02:59 PM

Shiromani Akali Dal Bathinda News : ਵਿਧਾਨ ਸਭਾ ਹਲਕਾ ਮੌੜ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ, ਜਦੋਂ  ਪਿੰਡ ਘੁੰਮਣ ਵਿਖੇ 50 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਸਮੁੱਚੇ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮਫਲਰ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਵਾਅਦਾ ਕੀਤਾ।

ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਘੁੰਮਣ ਵਿਖੇ ਰੱਖੇ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਪਰਿਵਾਰ ਜਿਨਾਂ ਵਿੱਚ ਔਰਤਾਂ ਅਤੇ ਮਰਦ ਸ਼ਾਮਿਲ ਸਨ, ਨੂੰ ਪਾਰਟੀ ਦੇ ਮਫਲਰ ਦਿੱਤੇ ਗਏ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਏ ਪਿੰਡ ਵਾਸੀਆਂ ਨੂੰ ਜਨਮੇਜਾ ਸਿੰਘ ਸੇਖੋ ਨੇ ਪਾਰਟੀ ਵਿੱਚ ਜੀ ਆਇਆ ਕਿਹਾ ਅਤੇ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਦੇਣ ਦਾ ਵਾਅਦਾ ਕੀਤਾ।

ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਝੂਠੇ ਵਾਅਦੇ ਅਤੇ ਸੋਸ਼ਲ ਮੀਡੀਆ ਤੇ ਅਕਾਲੀ ਦਲ ਖਿਲਾਫ ਝੂਟਾ ਪ੍ਰਚਾਰ ਕਰਕੇ ਲੋਕਾਂ ਦੀਆਂ ਵੋਟਾਂ ਹਾਸਿਲ ਕੀਤੀਆਂ ਪਰ ਦੋਵੇਂ ਪਾਰਟੀਆਂ ਦੇ ਰਾਜ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ ਅਤੇ ਲੋਕ ਹੁਣ ਇਹਨਾਂ ਦੋਵਾਂ ਪਾਰਟੀਆਂ ਦੀ ਅਸਲੀਅਤ ਤੋਂ ਜਾਣੂ ਹੋ ਗਏ ਹਨ, ਜਿਸ ਕਰਕੇ ਦੋਵੇਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਵਾਪਸੀ ਕਰ ਰਹੇ ਹਨ। ਉਹਨਾਂ ਕਿਹਾ ਕਿ ਅੱਜ 50 ਪਰਿਵਾਰ ਘੁੰਮਣ ਵਿੱਚ ਸ਼ਾਮਿਲ ਹੋਏ ਹਨ ਤੇ ਇਸ ਤੋਂ ਪਹਿਲਾਂ ਵੀ ਵੱਖ-ਵੱਖ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ।

ਉਧਰ, ਦੂਜੇ ਪਾਸੇ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਲੋਕਾਂ ਨੇ ਕਿਹਾ ਕਿ ਉਹ ਦੂਜੀਆਂ ਪਾਰਟੀਆਂ ਦੇ ਝਾਂਸੇ ਵਿੱਚ ਆ ਗਏ ਸਨ, ਜਿਸ ਕਰਕੇ ਉਹਨਾਂ ਨੇ ਉਹਨਾਂ ਦਾ ਸਾਥ ਦਿੱਤਾ ਪਰ ਉਹਨਾਂ ਨੇ ਸੱਤਾ ਬਚਾਉਣ ਤੋਂ ਬਾਅਦ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਕਰਕੇ ਹੁਣ ਇਹਨਾਂ ਨੇ ਆਪਣੀ ਖੇਤਰੀ ਪਾਰਟੀ ਵਿੱਚ ਅਕਾਲੀ ਦਲ ਵਿੱਚ ਵਾਪਸੀ ਕੀਤੀ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਦਾ ਪਿੰਡ ਵੱਡੀ ਗਿਣਤੀ ਵਿੱਚ ਅਕਾਲੀ ਦਲ ਵਿੱਚ ਵਾਪਸੀ ਕਰੇਗਾ।

Related Post