ਪੰਜਾਬ ਚ ਸਰਕਾਰੀ ਡਾਕਟਰਾਂ ਦੀਆਂ 50 ਫ਼ੀਸਦੀ ਆਸਾਮੀਆਂ ਖਾਲੀ, ਸਰਕਾਰ ਨੇ ਹਾ਼ਈਕੋਰਟ ਚ ਦਿੱਤੀ ਜਾਣਕਾਰੀ

Doctors vacant in Punjab - ਪੰਜਾਬ 'ਚ ਸਰਕਾਰੀ ਡਾਕਟਰਾਂ ਦੀਆਂ ਖਾਲੀ ਆਸਾਮੀਆਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਸੂਬੇ ਵਿੱਚ 50 ਫ਼ੀਸਦੀ ਅਸਾਮੀਆਂ ਖਾਲੀ ਹਨ।

By  KRISHAN KUMAR SHARMA May 14th 2025 02:51 PM -- Updated: May 14th 2025 03:01 PM

Doctors vacant in Punjab - ਪੰਜਾਬ 'ਚ ਸਰਕਾਰੀ ਡਾਕਟਰਾਂ ਦੀਆਂ ਖਾਲੀ ਆਸਾਮੀਆਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਸੂਬੇ ਵਿੱਚ 50 ਫ਼ੀਸਦੀ ਅਸਾਮੀਆਂ ਖਾਲੀ ਹਨ।

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੇ ਖੁਦ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਮੁੱਖ ਸਕੱਤਰ ਨੇ ਹਾਈਕੋਰਟ ਨੂੰ ਕਿ ਕਿਹਾ ਕਿ 1000 ਡਾਕਟਰਾਂ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।

ਹਾਈ ਕੋਰਟ ਨੇ ਹੁਣ ਪੰਜਾਬ ਸਰਕਾਰ ਤੋਂ ਜਾਣਕਾਰੀ ਮੰਗੀ ਹੈ ਕਿ ਬਾਕੀ ਨਿਯੁਕਤੀਆਂ ਕਦੋਂ ਕੀਤੀਆਂ ਜਾਣਗੀਆਂ। ਪੰਜਾਬ ਦੇ ਮੁੱਖ ਸਕੱਤਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਵਿੱਚ ਡਾਕਟਰਾਂ ਦੀਆਂ ਕੁੱਲ 5945 ਅਸਾਮੀਆਂ ਹਨ, ਜਿਨ੍ਹਾਂ ਵਿੱਚ ਸਪੈਸ਼ਲਿਸਟ ਅਤੇ ਜਨਰਲ ਡਾਕਟਰ ਸ਼ਾਮਲ ਹਨ, ਪਰ ਇਸ ਵੇਲੇ ਪੰਜਾਬ ਵਿੱਚ 2993 ਅਸਾਮੀਆਂ 'ਤੇ ਡਾਕਟਰ ਨਿਯੁਕਤ ਹਨ ਅਤੇ ਡਾਕਟਰਾਂ ਦੀਆਂ 2952 ਅਸਾਮੀਆਂ ਖਾਲੀ ਹਨ।

ਹੁਣ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਖਾਲੀ ਅਸਾਮੀਆਂ ਨੂੰ ਜਲਦੀ ਭਰਨ ਦੇ ਹੁਕਮ ਦਿੱਤੇ ਹਨ।

Related Post