PTC News
Search
🔍 Search

ਪੰਜਾਬ ਭਰ ਵਿੱਚ ਤਿਆਰ ਕੀਤੇ ਜਾਣਗੇ 5,000 ਨਸ਼ਾ ਮੁਕਤ ਪੰਜਾਬ ਯੂਥ ਅੰਬੈਸਡਰ : ਡਾ. ਵਿਕਰਮਜੀਤ ਸਿੰਘ ਸਾਹਨੀ

By  Jaswinder Kaur November 16th 2026 04:31 PM

'Drug-Free Punjab Youth Ambassadors' to be prepared across Punjab : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸੰਸਥਾ ‘ਸਨ ਫਾਊਂਡੇਸ਼ਨ’ ਵੱਲੋਂ ਪੰਜਾਬ ਭਰ ਵਿੱਚ 5,000 ਤੋਂ ਵੱਧ ‘ਨਸ਼ਾ ਮੁਕਤ ਪੰਜਾਬ ਯੂਥ ਅੰਬੈਸਡਰ’ ਤਿਆਰ ਕੀਤੇ ਜਾਣਗੇ। ਇਹ ਨੌਜਵਾਨ ਪੰਜਾਬ ਦੇ ਪਿੰਡਾਂ, ਸ਼ਹਿਰਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਗੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਦੇ ਨਾਲ ਹੀ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਨੂੰ ਸਨ ਫਾਊਂਡੇਸ਼ਨ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚਲਾਏ ਜਾ ਰਹੇ 10 ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਨਾਲ ਜੋੜਨ ਵਿੱਚ ਵੀ ਮਦਦ ਕਰਨਗੇ। ਇਨ੍ਹਾਂ ਕੇਂਦਰਾਂ ਵਿੱਚ ਮੋਹਾਲੀ, ਅੰਮ੍ਰਿਤਸਰ, ਜਲੰਧਰ, ਬਠਿੰਡਾ, ਮੋਗਾ ਸਮੇਤ ਪੰਜਾਬ ਦੇ ਹੋਰ ਜ਼ਿਲ੍ਹੇ ਸ਼ਾਮਲ ਹਨ।

ਇਹ ਵੀ ਪੜ੍ਹੋ : 

Cyclone threat : ਬੰਗਾਲ ਦੀ ਖਾੜੀ ਵਿੱਚ ਚੱਕਰਵਾਤ ਦਾ ਖ਼ਤਰਾ, ਤਾਮਿਲਨਾਡੂ ਤੋਂ ਓਡੀਸ਼ਾ ਤੱਕ ਮੀਂਹ ਦੀ ਚੇਤਾਵਨੀ ਜਾਰੀ

ਸਨ ਫਾਊਂਡੇਸ਼ਨ ਵੱਲੋਂ ਹੁਣ ਤੱਕ 1,000 ਤੋਂ ਵੱਧ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਵਿਅਕਤੀਆਂ ਦਾ ਇਲਾਜ ਅਤੇ ਮੁੜ ਵਸੇਬਾ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਲਈ ਇਲੈਕਟ੍ਰੀਸ਼ੀਅਨ ਦਾ ਕੰਮ, ਮੋਬਾਈਲ ਰਿਪੇਅਰਿੰਗ, ਫੁੱਟਬਾਲ ਦੀ ਸਿਲਾਈ, ਸ਼ੈੱਫ ਟ੍ਰੇਨਿੰਗ, ਬਿਊਟੀ ਅਤੇ ਵੈੱਲਨੈੱਸ ਸਮੇਤ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 

Canada Gurdwara Controversy : ਗੁਰਦੁਆਰਾ ਸਾਹਿਬ ਦੇ ਕੰਪਲੈਕਸ 'ਚ ਬਿਨਾਂ ਸਿਰ ਢਕੇ ਅਤੇ ਜੁੱਤੇ ਉਤਾਰੇ ਵੜੀ ਪੁਲਿਸ

ਇਸ ਤੋਂ ਇਲਾਵਾ ਸਨ ਫਾਊਂਡੇਸ਼ਨ ਦੇ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਯੋਗਾ, ਮੈਡੀਟੇਸ਼ਨ, ਜਿਮ ਟ੍ਰੇਨਿੰਗ ਅਤੇ ਖੇਡਾਂ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਇਆ ਜਾ ਸਕੇ।

ਡਾ. ਸਾਹਨੀ ਨੇ ਕਿਹਾ ਕਿ ਜਿਹੜੇ ਯੂਥ ਅੰਬੈਸਡਰ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ ਅਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਮੁੜ ਵਸੇਬਾ ਕੇਂਦਰਾਂ ਤੱਕ ਪਹੁੰਚਾਉਣ ਵਿੱਚ ਮਦਦ ਕਰਨਗੇ, ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਅਜਿਹੇ ਮਿਹਨਤੀ ਨੌਜਵਾਨਾਂ ਨੂੰ ਨਵੀਂ ਦਿੱਲੀ ਵਿਖੇ ਭਾਰਤ ਦੀ ਸੰਸਦ ਦਾ ਦੌਰਾ ਕਰਨ ਲਈ ਵੀ ਸੱਦਾ ਦਿੱਤਾ ਜਾਵੇਗਾ।

Related Post