Coronavirus Case Update: ਭਾਰਤ ’ਚ 24 ਘੰਟਿਆਂ ਚ ਕੋਰੋਨਾ ਵਾਇਰਸ ਦੇ 5,357 ਨਵੇਂ ਮਾਮਲੇ ਆਏ ਸਾਹਮਣੇ
ਭਾਰਤ ’ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 5,357 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਵਿਡ 19 ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 32,814 ਹੋ ਗਈ ਹੈ।

Coronavirus Case Update: ਦੇਸ਼ 'ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਖ਼ਤਰਾ ਮੰਡਰਾ ਰਿਹਾ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 5,357 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਵਿਡ 19 ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 32,814 ਹੋ ਗਈ ਹੈ।
ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਕਾਰਨ 11 ਨਵੀਆਂ ਮੌਤਾਂ ਹੋਈਆਂ ਹਨ, ਜਿਸ ਨਾਲ ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 5,30,965 ਹੋ ਗਈ ਹੈ।
ਸਿਹਤ ਮੰਤਰਾਲੇ ਨੇ ਐਤਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਕਾਰਨ 11 ਮੌਤਾਂ ਹੋਈਆਂ ਹਨ। ਇਨ੍ਹਾਂ ਵਿੱਚੋਂ ਗੁਜਰਾਤ ਵਿੱਚ 3, ਹਿਮਾਚਲ ਪ੍ਰਦੇਸ਼ ਵਿੱਚ 2 ਅਤੇ ਬਿਹਾਰ, ਛੱਤੀਸਗੜ੍ਹ, ਮਹਾਰਾਸ਼ਟਰ, ਉੜੀਸਾ ਅਤੇ ਉੱਤਰ ਪ੍ਰਦੇਸ਼ ਵਿੱਚ 1-1 ਮੌਤਾਂ ਹੋਈਆਂ ਹਨ।
ਇਹ ਵੀ ਪੜ੍ਹੋ: ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ SGPC ਮੈਂਬਰ ਸਰਦਾਰ ਨਿਰਮਲ ਸਿੰਘ ਹਰਿਆਊ