ਇੰਡੋਨੇਸ਼ੀਆ ’ਚ ਮਹਿਸੂਸ ਕੀਤੇ ਗਏ ਤੇਜ਼ ਭੂਚਾਲ ਦੇ ਝਟਕੇ, 6.2 ਮਾਪੀ ਗਈ ਤੀਬਰਤਾ

ਸੋਮਵਾਰ ਦੀ ਸਵੇਰ ਨੂੰ ਇੰਡੋਨੇਸ਼ੀਆ ’ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਕਾਰਨ ਕਿਸੇ ਗੰਭੀਰ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਹਾਸਿਲ ਨਹੀਂ ਹੋਈ ਹੈ।

By  Aarti January 16th 2023 01:40 PM -- Updated: January 16th 2023 01:53 PM

Earthquake Hits Indonesia: ਸੋਮਵਾਰ ਦੀ ਸਵੇਰ ਨੂੰ ਇੰਡੋਨੇਸ਼ੀਆ ’ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਕਾਰਨ ਕਿਸੇ ਗੰਭੀਰ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਹਾਸਿਲ ਨਹੀਂ ਹੋਈ ਹੈ। ਦੱਸ ਦਈਏ ਕਿ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਭੂਚਾਲ ਦੀ ਪੁਸ਼ਟੀ ਕੀਤੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਇੰਡੋਨੇਸ਼ੀਆ ਦੇ ਉੱਤਰੀ ਸੁਮਾਤਰਾ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। ਰਿਕਟਰ ਪੈਮਾਨੇ ਉੱਤੇ ਭੂਚਾਲ ਦੀ ਤੀਬਰਤਾ 6.2 ਮਾਪੀ ਗਈ ਹੈ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। 

ਕਾਬਿਲੇਗੌਰ ਹੈ ਕਿ ਇੰਡੋਨੇਸ਼ੀਆ ਨੂੰ ਭੂਚਾਲਾਂ ਲਈ ਬਹੁਤ ਹੀ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਜ਼ਬਰਦਸਤ ਭੂਚਾਲ ਦੇ ਬਾਵਜੂਦ, ਇੰਡੋਨੇਸ਼ੀਆ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। ਦੱਸ ਦਈਏ ਕਿ ਇੰਡੋਨੇਸ਼ੀਆ 270 ਮਿਲੀਅਨ ਤੋਂ ਵੱਧ ਲੋਕਾਂ ਦਾ ਇੱਕ ਵਿਸ਼ਾਲ ਟਾਪੂ ਹੈ ਜੋ 'ਰਿੰਗ ਆਫ਼ ਫਾਇਰ' 'ਤੇ ਵਸਿਆ ਹੋਇਆ ਹੈ। ਨਾਲ ਹੀ ਜਵਾਲਾਮੁਖੀ ਅਤੇ ਫਾਲਟ ਲਾਈਨਾਂ ਕਾਰਨ ਅਕਸਰ ਭੂਚਾਲਾਂ ਅਤੇ ਜਵਾਲਾਮੁਖੀ ਫਟਣ ਨਾਲ ਪ੍ਰਭਾਵਿਤ ਹੁੰਦਾ ਹੈ।

ਇਹ ਵੀਪੜ੍ਹੋ; ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਤੋਂ ਪਹਿਲਾਂ ਦਿੱਲੀ 'ਚ ਹੋਵੇਗਾ ਮੋਦੀ ਦਾ ਰੋਡ ਸ਼ੋਅ

Related Post