ਸੰਗਰੂਰ ਚ PRTC ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਬਜ਼ੁਰਗ ਵਿਅਕਤੀ ਦੀ ਮੌਕੇ ਤੇ ਮੌਤ

Sangrur News : ਸੰਗਰੂਰ 'ਚ PRTC ਬੱਸ ਵੱਲੋਂ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੇ ਜਾਣ (PRTC Bus Accident) ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਟੱਕਰ ਦੌਰਾਨ ਇੱਕ 60 ਸਾਲਾ ਬਜ਼ੁਰਗ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

By  KRISHAN KUMAR SHARMA April 17th 2026 03:56 PM -- Updated: April 17th 2026 04:05 PM

Sangrur News : ਸੰਗਰੂਰ 'ਚ PRTC ਬੱਸ ਵੱਲੋਂ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੇ ਜਾਣ (PRTC Bus Accident) ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਟੱਕਰ ਦੌਰਾਨ ਇੱਕ 60 ਸਾਲਾ ਬਜ਼ੁਰਗ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ (SSF) ਦੇ ASI ਹਰਬੰਸ ਸਿੰਘ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ, ਇਹ ਹਾਦਸਾ ਭਵਾਨੀਗੜ੍ਹ ਵਿੱਚ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ 'ਤੇ ਰੋਸ਼ਨਵਾਲਾ ਪਿੰਡ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਘੁਮੰਡ ਸਿੰਘ ਵਾਲਾ ਵਜੋਂ ਹੋਈ ਹੈ। ਮ੍ਰਿਤਕ ਆਪਣੇ ਮੋਟਰਸਾਈਕਲ ਨੂੰ ਸੜਕ ਦੇ ਕੱਟ ਤੋਂ ਲੰਘਾਉਂਦੇ ਸਮੇਂ ਸ਼ਾਰਟਕੱਟ ਲੈ ਰਿਹਾ ਸੀ, ਜਦੋਂ ਉਸਨੂੰ ਬੱਸ ਨੇ ਟੱਕਰ (Bus Accident) ਮਾਰ ਦਿੱਤੀ।

ਦੱਸਿਆ ਗਿਆ ਹੈ ਕਿ ਜਦੋਂ ਗੁਰਮੀਤ ਸਿੰਘ, ਇਸ ਕੱਟ ਤੋਂ ਲੰਘ ਰਿਹਾ ਸੀ, ਤਾਂ ਸੰਗਰੂਰ ਤੋਂ ਪਟਿਆਲਾ ਜਾ ਰਹੀ ਇੱਕ ਤੇਜ਼ ਰਫ਼ਤਾਰ ਪੀਆਰਟੀਸੀ ਬੱਸ ਦੂਜੀ ਲੇਨ ਤੋਂ ਆ ਰਹੀ ਸੀ। ਜਿਵੇਂ ਹੀ ਗੁਰਮੀਤ ਸਿੰਘ ਦੀ ਮੋਟਰਸਾਈਕਲ ਦੂਜੀ ਲੇਨ ਵਿੱਚ ਦਾਖਲ ਹੋਈ, ਤੇਜ਼ ਰਫ਼ਤਾਰ ਬੱਸ ਨੇ ਉਸਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਿਸ ਨੇ ਘਟਨਾ ਦਾ ਪਤਾ ਲੱਗਣ 'ਤੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਰਨੈਲ ਸਿੰਘ ਵੱਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

Related Post