PTC News
Search

Amritpal Singh: ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਬਾਬਾ ਬਕਾਲਾ ਕੋਰਟ ਚ ਕੀਤਾ ਪੇਸ਼

ਬੀਤੇ ਦਿਨ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਅੱਜ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦੀ ਅਗਵਾਈ 'ਚ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮੌਕੇ ਪੈਰਾ ਮਿਲਟਰੀ ਫੋਰਸ 'ਤੇ ਪੰਜਾਬ ਪੁਲਿਸ ਵੱਲੋਂ ਚਾਰੇ ਪਾਸਿਓਂ ਘੇਰਾ ਪਾਇਆ ਗਿਆ ਸੀ ਕਿਸੇ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ।

By  Ramandeep Kaur March 19th 2023 05:53 PM

ਅੰਮ੍ਰਿਤਸਰ: ਬੀਤੇ ਦਿਨ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਅੱਜ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦੀ ਅਗਵਾਈ 'ਚ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮੌਕੇ ਪੈਰਾ ਮਿਲਟਰੀ ਫੋਰਸ 'ਤੇ ਪੰਜਾਬ ਪੁਲਿਸ ਵੱਲੋਂ ਚਾਰੇ ਪਾਸਿਓਂ ਘੇਰਾ ਪਾਇਆ ਗਿਆ ਸੀ ਕਿਸੇ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ।

ਪੁਲਿਸ ਵੱਲੋਂ ਉਸਦੇ 7 ਕਰੀਬੀ ਸਾਥੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵੱਲੋਂ 4 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ। ਹੁਣ ਪੁਲਿਸ ਵੱਲੋਂ 23 ਮਾਰਚ ਨੂੰ ਸਿਰਫ ਇਨ੍ਹਾਂ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: MP ਸਿਮਰਨਜੀਤ ਮਾਨ ਦਾ ਸੁਪੱਤਰ ਈਮਾਨ ਸਿੰਘ ਮਾਨ ਪਹੁੰਚਿਆ ਅੰਮ੍ਰਿਤਪਾਲ ਸਿੰਘ ਦੇ ਘਰ

Related Post