ਮੁੜ ਸਵਾਲਾਂ ’ਚ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ 7 ਮੋਬਾਇਲ ਬਰਾਮਦ

By  Aarti December 22nd 2022 10:58 AM -- Updated: December 22nd 2022 03:15 PM

ਫਿਰੋਜ਼ਪੁਰ: ਸੂਬੇ ’ਚ ਜਿੱਥੇ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਹੈ ਉੱਥੇ ਹੀ ਦੂਜੇ ਪਾਸੇ ਜੇਲ੍ਹਾਂ ਚੋਂ ਆਏ ਦਿਨ ਮਿਲ ਰਹੇ ਮੋਬਾਇਲ ਅਤੇ ਨਸ਼ਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕ ਰਹੇ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਕੇਂਦਰੀ ਜੇਲ੍ਹ ਚ ਤਲਾਸ਼ੀ ਦੌਰਾਨ ਮੋਬਾਇਲ ਅਤੇ ਨਸ਼ੇ ਦੀ ਸਮੱਗਰੀ ਬਰਾਮਦ ਹੋਈ।

ਮਿਲੀ ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਦੇ ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 7 ਮੋਬਾਇਲ ਫੋਨ, 23 ਜਰਦੇ ਦੀਆਂ ਪੁੜੀਆਂ, 2 ਸਿਗਰੇਟ ਦੀਆਂ ਡੱਬੀਆਂ, ਚਾਰਜਰ ਬਰਾਮਦ ਹੋਇਆ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਫਿਲਹਾਲ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ’ਤੇ 2 ਹਵਾਲਾਤੀ ਸਣੇ 4 ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। 

ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਕਈ ਵਾਰ ਜੇਲ੍ਹਾਂ ਚੋਂ ਮੋਬਾਇਲ ਅਤੇ ਨਸ਼ਾ ਬਰਾਮਦ ਹੋਇਆ ਹੈ। ਜਿਸ ਨੇ ਪੁਲਿਸ ਪ੍ਰਸ਼ਾਸਨ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਕੇ ਖੜਾ ਕਰ ਦਿੱਤਾ ਹੈ। ਹਰ ਵਾਰ ਪੁਲਿਸ ਵੱਲੋਂ ਕਾਰਵਾਈ ਕਰਨ ਦੀ ਗੱਲ ਆਖੀ ਜਾਂਦੀ ਹੈ ਪਰ ਜੇਲ੍ਹਾਂ ਚੋਂ ਮੋਬਾਇਲ ਅਤੇ ਨਸ਼ਾ ਮਿਲਣ ਦਾ ਸਿਲਸਿਲਾ ਜਾਰੀ ਹੈ। 

ਇਹ ਵੀ ਪੜ੍ਹੋ: ਮੁੜ ਭਾਰਤ ਸਰਹੱਦ ਅੰਦਰ ਦਾਖ਼ਲ ਹੋਇਆ ਡਰੋਨ, BSF ਨੇ ਕੀਤਾ ਢੇਰ

Related Post