ਬੀਐਸਐੱਫ ਦੇ ਜਵਾਨਾਂ ਵੱਲੋਂ ਸਰਹੱਦ ਤੋਂ 7.5 ਕਿਲੋ ਹੈਰੋਇਨ, ਪਿਸਤੌਲ ਤੇ ਕਾਰਤੂਸ ਬਰਾਮਦ

By  Ravinder Singh December 3rd 2022 09:54 AM

ਫਾਜ਼ਿਲਕਾ : ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ 7.5 ਕਿਲੋ ਹੈਰੋਇਨ, ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਨਸ਼ੀਲੇ ਪਦਾਰਥ ਅਤੇ ਹਥਿਆਰ ਡਰੋਨ ਰਾਹੀਂ ਸੁੱਟੇ ਗਏ ਸਨ। ਜਿਸ ਨੂੰ ਬੀਐਸਐਫ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਇਹ ਖੇਪ ਫਾਜ਼ਿਲਕਾ ਦੇ ਪਿੰਡ ਚੂਰੀਵਾਲਾ ਚੁਸਤੀ ਤੋਂ ਜ਼ਬਤ ਕੀਤੀ ਗਈ ਹੈ।



ਬੀਐਸਐਫ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਰਾਤ 12 ਵਜੇ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ। ਧੁੰਦ ਕਾਰਨ ਸਹੀ ਥਾਂ ਦਾ ਪਤਾ ਨਹੀਂ ਲੱਗ ਸਕਿਆ। ਹਾਲਾਂਕਿ ਬੀਐਸਐਫ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ। ਡਰੋਨ ਦੀ ਆਵਾਜ਼ ਤੋਂ ਬਾਅਦ ਪਿੰਡ ਚੂੜੀਵਾਲਾ ਚੁਸਤੀ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਖੇਤਾਂ ਵਿੱਚੋਂ ਇੱਕ ਥੈਲਾ ਮਿਲਿਆ। ਪਿਛਲੇ ਚਾਰ ਦਿਨਾਂ 'ਚ ਇਹ ਤੀਜਾ ਮਾਮਲਾ ਹੈ, ਜਦੋਂ ਸਰਹੱਦ ਤੋਂ ਹੈਰੋਇਨ ਤੇ ਹਥਿਆਰਾਂ ਦੀ ਖੇਪ ਬਰਾਮਦ ਹੋਈ ਹੈ। ਕਾਊਂਟਰ ਇੰਟੈਲੀਜੈਂਸ ਪੰਜਾਬ ਤੋਂ ਬਾਅਦ ਹੁਣ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਡਰੋਨ ਰਾਹੀਂ ਸੁੱਟੀ ਗਈ ਖੇਪ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ਦੀ ਨਾਪਾਕ ਹਰਕਤ, ਡਰੋਨ ਰਾਹੀਂ ਭੇਜਿਆ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਪੈਕਟਾਂ ਨੂੰ ਖੋਲ੍ਹਿਆ ਗਿਆ ਤਾਂ ਉਸ 'ਚ 3 ਪੈਕੇਟ ਸਨ। ਇਨ੍ਹਾਂ 3 ਪੈਕੇਟਾਂ ਵਿਚੋਂ 9 ਪੈਕੇਟ ਹੈਰੋਇਨ ਬਰਾਮਦ ਹੋਈ। ਜਿਸ ਦਾ ਕੁੱਲ ਵਜ਼ਨ 7.5 ਕਿਲੋ ਸੀ। ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 56 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਬੀ.ਐਸ.ਐਫ ਨੂੰ ਇਕ ਪਿਸਤੌਲ, ਦੋ ਮੈਗਜ਼ੀਨ ਅਤੇ .9 ਐਮ.ਐਮ. ਦੇ 50 ਰੌਂਦ ਮਿਲੇ ਹਨ। ਮੌਸਮ 'ਚ ਬਦਲਾਅ ਮਗਰੋਂ ਸਰਹੱਦ 'ਤੇ ਧੁੰਦ ਕਾਫੀ ਵੱਧ ਗਈ ਹੈ।


ਸਰਹੱਦ ਉਪਰ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਹੋ ਗਈ ਹੈ। ਪਾਕਿਸਤਾਨ ਵਿੱਚ ਬੈਠੇ ਤਸਕਰ ਇਸ ਦਾ ਫਾਇਦਾ ਉਠਾ ਰਹੇ ਹਨ। ਇਹੀ ਕਾਰਨ ਹੈ ਕਿ ਪਿਛਲੇ 15 ਦਿਨਾਂ ਤੋਂ ਲਗਾਤਾਰ ਪਾਕਿਸਤਾਨ ਤੋਂ ਡਰੋਨ ਆ ਰਹੇ ਹਨ ਤੇ ਬੀਐਸਐਫ ਨੂੰ ਵੀ ਲਗਾਤਾਰ ਇਨ੍ਹਾਂ ਨੂੰ ਹੇਠਾਂ ਲਿਆਉਣ ਵਿੱਚ ਸਫਲਤਾ ਮਿਲ ਰਹੀ ਹੈ।

Related Post