DA Hike:ਹੁਣ ਇਸ ਸੂਬਾ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫਾ, ਤਨਖ਼ਾਹ 'ਚ ਹੋਵੇਗਾ ਬੰਪਰ ਵਾਧਾ!

7th Pay Commission: ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਕੇਂਦਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।ਮੋਦੀ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਵਿੱਚ ਵਾਧਾ ਕੀਤਾ ਹੈ।

By  Amritpal Singh April 17th 2023 03:28 PM

7th Pay Commission: ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਕੇਂਦਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।ਮੋਦੀ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਵਿੱਚ ਵਾਧਾ ਕੀਤਾ ਹੈ। ਇਸ ਦੇ ਤਹਿਤ ਕੇਂਦਰੀ ਮੁਲਾਜ਼ਮਾਂ ਨੂੰ ਮਿਲਣ ਵਾਲੇ ਮਹਿੰਗਾਈ ਭੱਤੇ (DA) ਵਿੱਚ 4 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਹੈ। ਹੁਣ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਵੀ ਸੂਬੇ ਦੇ ਸਰਕਾਰੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਹਿਮਾਚਲ ਦਿਵਸ ਦੇ ਮੌਕੇ 'ਤੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਡੀਏ 'ਚ 3 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ।

ਹੁਣ ਇਸ ਰਾਜ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 34 ਫੀਸਦੀ ਡੀਏ ਮਿਲੇਗਾ, ਜੋ ਪਹਿਲਾਂ 31 ਫੀਸਦੀ ਸੀ। ਇਸ ਫੈਸਲੇ ਨਾਲ ਲਗਭਗ 2.15 ਲੱਖ ਕਰਮਚਾਰੀਆਂ ਅਤੇ 1.90 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਇਸ ਸਬੰਧੀ ਜਾਰੀ ਬਿਆਨ 'ਚ ਹਿਮਾਚਲ ਸਰਕਾਰ ਨੇ ਕਿਹਾ ਹੈ ਕਿ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ 'ਤੇ ਕਰੀਬ 500 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।

ਤੁਹਾਨੂੰ ਦੱਸ ਦੇਈਏ ਕਿ ਸੀਐਮ ਸੁੱਖੂ ਨੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਦੀ ਪਾਲਣਾ ਕਰਦੇ ਹੋਏ ਦੂਜੇ ਪੜਾਅ ਵਿੱਚ ਜੂਨ 2023 ਤੋਂ ਸਪਿਤੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ 9,000 ਔਰਤਾਂ ਨੂੰ 1500 ਰੁਪਏ ਮਹੀਨਾ ਭੱਤਾ ਦੇਣ ਦਾ ਐਲਾਨ ਵੀ ਕੀਤਾ ਸੀ।

ਹਿਮਾਚਲ ਪ੍ਰਦੇਸ਼ ਸਰਕਾਰ ਨੇ ਇਹ ਫੈਸਲਾ ਕੇਂਦਰ ਅਤੇ ਕੁਝ ਰਾਜ ਸਰਕਾਰਾਂ ਵੱਲੋਂ ਡੀਏ ਵਿੱਚ ਕੀਤੇ ਵਾਧੇ ਤੋਂ ਬਾਅਦ ਲਿਆ ਹੈ। ਕੇਂਦਰ ਸਰਕਾਰ ਵੱਲੋਂ ਡੀਏ ਵਿੱਚ 4 ਫੀਸਦੀ ਵਾਧੇ ਤੋਂ ਬਾਅਦ ਹੁਣ ਕੇਂਦਰੀ ਮੁਲਾਜ਼ਮਾਂ ਦਾ ਡੀਏ 38 ਫੀਸਦੀ ਤੋਂ ਵਧ ਕੇ 42 ਫੀਸਦੀ ਹੋ ਗਿਆ ਹੈ। ਜਿਸ ਦਾ ਲਾਭ ਕੇਂਦਰ ਸਰਕਾਰ ਦੇ 47.58 ਲੱਖ ਮੁਲਾਜ਼ਮਾਂ ਅਤੇ 69.76 ਲੱਖ ਪੈਨਸ਼ਨਰਾਂ ਨੂੰ ਮਿਲੇਗਾ।


Related Post