PTC News
Search
🔍 Search

Parkash Singh Badal ਦੀ 99ਵੀਂ ਜਯੰਤੀ ਨੂੰ ਸਮਰਪਿਤ 10ਵੀਂ ਵੂਮੈਨ ਬਾਕਸਿੰਗ ਚੈਂਪੀਅਨਸ਼ਿਪ ਦਾ ਆਯੋਜਨ, 85 ਖਿਡਾਰਨਾਂ ਲੈ ਰਹੀਆਂ ਹਿੱਸਾ

ਪਿੰਡ ਬਾਦਲ ਵਿਖੇ 10ਵੀਂ ਐਲੀਟ ਪੰਜਾਬ ਵੂਮੈਨ ਬਾਕਸਿੰਗ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼

By  Jaswinder Kaur November 26th 2026 05:21 PM

10th Women Boxing Championship dedicated to the birth anniversary of Parkash Singh Badal organized :  ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਸਥਿਤ ਦਸਮੇਸ਼ ਗਰਲਜ਼ ਕਾਲਜ ਵਿਖੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ 99ਵੀਂ ਜਯੰਤੀ ਨੂੰ ਸਮਰਪਿਤ 10ਵੀਂ ਸੀਨੀਅਰ ਐਲੀਟ ਪੰਜਾਬ ਵੂਮੈਨ ਬਾਕਸਿੰਗ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। 25 ਤੋਂ 27 ਨਵੰਬਰ ਤੱਕ ਚੱਲਣ ਵਾਲੇ ਇਸ ਤਿੰਨ ਰੋਜ਼ਾ ਟੂਰਨਾਮੈਂਟ ਦਾ ਉਦਘਾਟਨ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਨੇ ਖਿਡਾਰਨਾਂ ਦੀ ਹੌਸਲਾ ਅਫਜ਼ਾਈ ਕੀਤੀ, ਉੱਥੇ ਹੀ ਅਕਾਲੀ-ਭਾਜਪਾ ਗਠਜੋੜ ਦੀ ਸ਼ਲਾਘਾ ਕਰਦਿਆਂ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ।


ਪਿੰਡ ਬਾਦਲ ਵਿਖੇ ਬਾਕਸਿੰਗ ਐਸੋਸੀਏਸ਼ਨ ਆਫ ਪੰਜਾਬ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸੂਬਾ ਪੱਧਰੀ ਮਹਿਲਾ ਬਾਕਸਿੰਗ ਚੈਂਪੀਅਨਸ਼ਿਪ ਸ਼ੁਰੂ ਹੋ ਗਈ ਹੈ। ਇਸ ਟੂਰਨਾਮੈਂਟ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਤਕਰੀਬਨ 85 ਮਹਿਲਾ ਮੁੱਕੇਬਾਜ਼ 10 ਵੱਖ-ਵੱਖ ਭਾਰ ਵਰਗਾਂ ਵਿੱਚ ਆਪਣੀ ਖੇਡ ਦਾ ਪ੍ਰਦਰਸ਼ਨ ਕਰ ਰਹੀਆਂ ਹਨ। ਇਨ੍ਹਾਂ ਵਿੱਚ ਓਲੰਪੀਅਨ ਸਿਮਰਨਜੀਤ ਕੌਰ ਸਮੇਤ ਕਈ ਕੌਮਾਂਤਰੀ ਪੱਧਰ ਦੀਆਂ ਖਿਡਾਰਨਾਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : 

ਸੱਤਾ ਤਬਦੀਲੀ ਤੋਂ ਬਾਅਦ 'ਆਪ' ਸਰਕਾਰ ਦੇ ਸਾਰੇ ਗਲਤ ਫੈਸਲਿਆਂ ਅਤੇ ਅਹੁਦੇ ਦੀ ਦੁਰਵਰਤੋਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ : ਪ੍ਰਤਾਪ ਸਿੰਘ ਬਾਜਵਾ

 ਐਸੋਸੀਏਸ਼ਨ ਦੇ ਅਧਿਕਾਰੀਆਂ ਮੁਤਾਬਕ ਇਸ ਚੈਂਪੀਅਨਸ਼ਿਪ ਦੀਆਂ ਜੇਤੂ ਖਿਡਾਰਨਾਂ ਆਉਣ ਵਾਲੀ 15 ਜਨਵਰੀ ਤੋਂ ਮਹਾਰਾਸ਼ਟਰ ਦੇ ਔਰੰਗਾਬਾਦ ਵਿਖੇ ਹੋਣ ਵਾਲੀ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨਗੀਆਂ। ਹਾਲਾਂਕਿ ਪ੍ਰਬੰਧਕਾਂ ਨੇ ਖੇਡਾਂ ਪ੍ਰਤੀ ਸਰਕਾਰੀ ਬੇਰੁਖ਼ੀ 'ਤੇ ਚਿੰਤਾ ਵੀ ਜ਼ਾਹਿਰ ਕੀਤੀ।

ਦੂਜੇ ਪਾਸੇ ਇਸ ਸਮਾਗਮ ਵਿੱਚ ਪਹੁੰਚੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ-ਭਾਜਪਾ ਗਠਜੋੜ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਹੋਇਆ ਇੱਕ ਸ਼ੁਭ ਸੰਕੇਤ ਦੱਸਿਆ। ਉਨ੍ਹਾਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ, ਕਰਜ਼ੇ, ਬੇਰੁਜ਼ਗਾਰੀ ਅਤੇ ਫਿਰੌਤੀਆਂ ਕਾਰਨ ਬਾਹਰ ਜਾ ਰਹੀ ਇੰਡਸਟਰੀ ਦੇ ਮੁੱਦੇ 'ਤੇ ਮੌਜੂਦਾ ਸਰਕਾਰ ਨੂੰ ਘੇਰਿਆ।


ਫਿਲਹਾਲ ਇਸ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ 27 ਨਵੰਬਰ ਨੂੰ ਖੇਡੇ ਜਾਣਗੇ, ਜਿਸ ਤੋਂ ਬਾਅਦ ਚੁਣੀਆਂ ਗਈਆਂ ਖਿਡਾਰਨਾਂ ਦਾ ਕੋਚਿੰਗ ਕੈਂਪ ਲਗਾ ਕੇ ਉਨ੍ਹਾਂ ਨੂੰ ਕੌਮੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ।

Related Post