Punjabi Girl Died in Canada: ਕੈਨੇਡਾ 'ਚ 22 ਸਾਲਾਂ ਪੰਜਾਬੀ ਮੁਟਿਆਰ ਦੀ ਹੋਈ ਮੌਤ, ਸਦਮੇ ’ਚ ਪਰਿਵਾਰ

ਬਰਨਾਲਾ ਦੇ ਪਿੰਡ ਹਮੀਦੀ ਦੀ ਇੱਕ 22 ਸਾਲਾਂ ਲੜਕੀ ਮਨਪ੍ਰੀਤ ਕੌਰ ਦੀ ਕਨਾਡਾ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਪਿਛਲੇ ਸਾਲ 22 ਅਗਸਤ ਨੂੰ ਕੈਨੇਡਾ ਗਈ ਸੀ।

By  Aarti August 9th 2023 01:51 PM

Punjabi Girl Died in Canada: ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ। ਆਪਣੇ ਸੁਨਹਿਰੇ ਭਵਿੱਖ ਅਤੇ ਰੋਜ਼ੀ ਰੋਟੀ ਕਮਾਉਣ ਲਈ ਨੌਜਵਾਨ ਵਿਦੇਸ਼ ਜਾ ਰਹੇ ਹਨ। ਪਰ ਸੁਨਹਿਰਾ ਭਵਿੱਖ ਬਣਾਉਣ ਦਾ ਸੁਪਨਾ ਕਿਸੇ-ਕਿਸੇ ਦਾ ਪੂਰਾ ਹੋ ਪਾਉਂਦਾ ਹੈ। ਪਿਛਲੇ ਕਾਫੀ ਸਮੇਂ ਤੋਂ ਵਿਦੇਸ਼ ਦੀ ਧਰਤੀ ਤੋਂ ਪੰਜਾਬੀ ਨੌਜਵਾਨਾਂ ਦੇ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬੀ ਮੁਟਿਆਰ ਦੀ ਮੌਤ ਹੋ ਗਈ ਹੈ। 

ਕੈਨੇਡਾ ’ਚ ਪੰਜਾਬੀ ਮੁਟਿਆਰ ਦੀ ਮੌਤ 

ਮਿਲੀ ਜਾਣਕਾਰੀ ਮੁਤਾਬਿਕ ਬਰਨਾਲਾ ਦੇ ਪਿੰਡ ਹਮੀਦੀ ਦੀ ਇੱਕ 22 ਸਾਲਾਂ ਲੜਕੀ ਮਨਪ੍ਰੀਤ ਕੌਰ ਦੀ ਕਨਾਡਾ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਪਿਛਲੇ ਸਾਲ 22 ਅਗਸਤ ਨੂੰ ਕੈਨੇਡਾ ਗਈ ਸੀ ਜਿੱਥੇ ਉਸਦੀ ਮੌਤ ਹੋ ਗਈ। ਮੀਡੀਆ ਰਿਪਰੋਟਾਂ ਤੋਂ ਇਹ ਸਾਹਮਣੇ ਆਇਆ ਹੈ ਕਿ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਹਾਲਾਂਕਿ ਪਰਿਵਾਰ ਦਾ ਕਹਿਣਾ ਹੈ ਕਿ ਉਸਨੂੰ ਸਾਹ ਲੈਣ ਦੀ ਅਤੇ ਉਲਟੀ ਹੋਣ ਦੀ ਪਰੇਸ਼ਾਨੀ ਹੋਈ ਸੀ। 

ਪਰਿਵਾਰ ਨੂੰ ਆਇਆ ਸੀ ਫੋਨ 

ਇਸ ਮੌਕੇ ਲੜਕੀ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 22 ਸਾਲਾਂ ਧੀ ਮਨਪ੍ਰੀਤ ਕੌਰ ਪਿਛਲੇ ਸਾਲ 22 ਅਗਸਤ ਨੂੰ ਕੈਨੇਡਾ ਗਈ ਸੀ ਅਤੇ ਅੱਜ ਸਵੇਰੇ ਉਨ੍ਹਾਂ ਨੂੰ 3 ਵਜੇ ਦੇ ਕਰੀਬ ਫੋਨ ਆਇਆ ਕਿ ਉਨ੍ਹਾਂ ਦੀ ਬੇਟੀ ਦੀ ਹਾਲਤ ਖਰਾਬ ਹੈ। ਉਸਨੂੰ ਉਲਟੀ ਅਤੇ ਸਾਹ ਲੈਣ ’ਚ ਤਕਲੀਫ ਆ ਰਹੀ ਹੈ। ਜਿਸ ਤੋਂ ਬਾਅਦ ਲੜਕੀ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਜਿੱਥੇ ਕੁਝ ਸਮੇਂ ਬਾਅਦ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ। 

ਕਾਬਿਲੇਗੌਰ ਹੈ ਕਿ ਇਸ ਦੁੱਖਦਾਈ ਖਬਰ ਨੂੰ ਸੁਣਨ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮ੍ਰਿਤਕ ਲੜਕੀ ਦੇ ਮਾਪੇ ਸਦਮੇ ’ਚ ਚੱਲੇ ਗਏ ਹਨ। ਦੱਸ ਦਈਏ ਕਿ ਜਿਆਦਾਤਰ ਮਾਪੇ ਆਪਣੇ ਬੱਚਿਆ ਨੂੰ ਕਰਜ਼ਾ ਅਤੇ ਜ਼ਮੀਨਾ ਵੇਚ ਭੇਜ ਰਹੇ ਹਨ ਪਰ ਅਜਿਹੀ ਦੁੱਖਦਾਈ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਅੰਦਰੋ ਤੋੜ ਰੱਖ ਦਿੰਦੀ ਹੈ। 

ਇਹ ਵੀ ਪੜ੍ਹੋ: Punjab Bandh Update: ਮਣੀਪੁਰ ਹਿੰਸਾ ਦੇ ਵਿਰੋਧ 'ਚ ਅੱਜ ਪੰਜਾਬ ਬੰਦ, ਦੇਖਣ ਨੂੰ ਮਿਲ ਰਿਹਾ ਰਲਿਆ-ਮਿਲਿਆ ਅਸਰ

Related Post