Canada ਤੋਂ ਮੁੜ ਆਈ ਦੁਖਦਾਈ ਖ਼ਬਰ; 24 ਸਾਲਾਂ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ

ਸ੍ਰੀ ਮੁਕਤਸਰ ਸਾਹਿਬ ਦੇ 24 ਸਾਲਾ ਨੌਜਵਾਨ ਹਰਮਨਜੋਤ ਸਿੰਘ ਪੁੱਤਰ ਗੁਰਸੇਵਕ ਸਿੰਘ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਂ ਨਾਲ ਮੌਤ ਹੋ ਗਈ। ਹਰਮਨਜੋਤ ਸਿੰਘ ਦੇ ਪਿਤਾ ਗੁਰਸੇਵਕ ਸਿੰਘ ਦੀ ਵੀ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

By  Aarti February 24th 2025 01:02 PM

Punjabi Youth Died In Canada :  ਚੰਗੇ ਭਵਿੱਖ ਦਾ ਸੁਪਨਾ ਲੈ ਕੇ ਕੈਨੇਡਾ ਗਏ ਇੱਕ ਹੋਰ ਪੰਜਾਬੀ ਦੀ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਹਾਸਿਲ ਹੋਇਆ ਹੈ। ਦੱਸ ਦਈਏ ਕਿ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਦਰੁਸਤ ਕਰਨ ਦਾ ਉਦੇਸ਼ ਲੈ ਕੇ ਕੈਨੇਡਾ ਗਏ ਪੰਜਾਬੀ ਨੌਜਵਾਨ ਹਰਮਨਜੋਤ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। 

ਸ੍ਰੀ ਮੁਕਤਸਰ ਸਾਹਿਬ ਦੇ 24 ਸਾਲਾ ਨੌਜਵਾਨ ਹਰਮਨਜੋਤ ਸਿੰਘ ਪੁੱਤਰ ਗੁਰਸੇਵਕ ਸਿੰਘ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਂ ਨਾਲ ਮੌਤ ਹੋ ਗਈ। ਹਰਮਨਜੋਤ ਸਿੰਘ ਦੇ ਪਿਤਾ ਗੁਰਸੇਵਕ ਸਿੰਘ ਦੀ ਵੀ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਦੱਸ ਦਈਏ ਕਿ ਹਰਮਨਜੋਤ ਸਿੰਘ ਕੈਨੇਡਾ ਦੇ ਸ਼ਹਿਰ ਐਡਮਿੰਟਨ 'ਚ ਰਹਿੰਦਾ ਸੀ। ਹਰਮਨ ਜੋਤ 14 ਮਹੀਨੇ ਪਹਿਲਾਂ ਘਰ ਦੀ ਹਾਲਤ ਸੁਧਾਰਨ ਦੇ ਲਈ ਕਰਜ਼ਾ ਚੁੱਕ ਕੇ  ਕੈਨੇਡਾ ਗਿਆ ਸੀ ਜਿੱਥੇ 21 ਫਰਵਰੀ ਦੀ ਦੁਪਹਿਰ ਵੇਲੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ। 

ਨੌਜਵਾਨ ਹਰਮਨਜੋਤ ਸਿੰਘ ਦੀ ਮੌਤ ਮਗਰੋਂ ਹੁਣ ਉਸਦੇ ਘਰ ਵਿਚ ਉਸ ਦੀ ਮਾਂ ਅਤੇ ਦਾਦੀ ਹੀ ਰਹਿ ਗਈਆਂ ਹਨ। ਪਰਿਵਾਰਿਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰਮਨਜੋਤ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਵਿੱਚ ਉਨ੍ਹਾਂ ਕੋਲ ਭੇਜੀ ਜਾਵੇ। 

ਇਹ ਵੀ ਪੜ੍ਹੋ : Farmers Delhi Kooch Update : ਦਿੱਲੀ ਕੂਚ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ; ਪੰਜਾਬ ਸਣੇ ਕੇਂਦਰ ਸਰਕਾਰ ਨੂੰ ਅਲਟੀਮੇਟਮ, ਇਸ ਦਿਨ ਕਰਨਗੇ ਦਿੱਲੀ ਕੂਚ

Related Post