ਮੋਗਾ-ਕੋਟਕਪੂਰਾ ਰੋਡ 'ਤੇ ਵਾਪਰਿਆ ਵੱਡਾ ਹਾਦਸਾ, ਟਰੱਕ ਅਤੇ ਕਾਰ ਦੀ ਹੋਈ ਟੱਕਰ, 1 ਦੀ ਮੌਤ

By  Shameela Khan October 22nd 2023 10:16 AM -- Updated: October 22nd 2023 10:33 AM

ਮੋਗਾ: ਮੋਗਾ ਦੇ ਕੋਟਕਪੂਰਾ ਰੋਡ 'ਤੇ ਪਿੰਡ ਸਿੰਘਾਵਾਲਾ ਨੇੜੇ ਬਾਘਾਪੁਰਾਣਾ ਵੱਲੋਂ ਆ ਰਹੇ ਸੀਮਿੰਟ ਨਾਲ ਭਰੇ ਟਰੱਕ ਅਤੇ ਹੌਂਡਾ ਇਮੇਜ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਕਾਰਨ ਟਰੱਕ ਨੂੰ ਅੱਗ ਲੱਗ ਗਈ ਅਤੇ ਕਾਰ ਚਾਲਕ ਕਾਰ 'ਚ ਬੁਰੀ ਤਰ੍ਹਾਂ ਨਾਲ ਫਸ ਗਿਆ। 


ਦੂਜੇ ਪਾਸੇ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਫਾਇਰ ਬ੍ਰਿਗੇਡ ਦੀ ਗੱਡੀ ਲੈ ਕੇ ਪਹੁੰਚੇ ਅਤੇ ਉਨ੍ਹਾਂ ਨੇ ਖ਼ੁਦ ਹੀ ਅੱਗ ਬੁਝਾਈ। ਕਾਰ ਚਾਲਕ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਹੈ, ਜਿਸਨੂੰ ਕਿ ਹੁਣ ਇਲਾਜ ਲਈ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।


Related Post