Jathedar Giani Harpreet Singh: ਮੌਜੂਦਾ ਹਲਾਤਾਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ

ਪੰਜਾਬ ਦੇ ਮੌਜੂਦਾ ਹਲਾਤਾਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕਹਿਣਾ ਹੈ ਕਿ ਸਰਕਾਰਾਂ ਵੱਲੋਂ ਬੇਵਜ੍ਹਾਂ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਇੰਟਰਨੈਟ ਬੰਦ ਕਰਕੇ ਕਈ ਤਰ੍ਹਾਂ ਦੀਆਂ ਫੋਟੋਆਂ ਅਤੇ ਚਰਚਾਵਾਂ ਲੋਕਾਂ 'ਚ ਫੈਲ ਰਹੀਆਂ ਹਨ ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਮਿਲਦੀ ਹੈ।

By  Ramandeep Kaur March 21st 2023 12:22 PM -- Updated: March 21st 2023 12:32 PM

ਬਠਿੰਡਾ: ਪੰਜਾਬ ਦੇ ਮੌਜੂਦਾ ਹਲਾਤਾਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕਹਿਣਾ ਹੈ ਕਿ ਸਰਕਾਰਾਂ ਵੱਲੋਂ ਬੇਵਜ੍ਹਾਂ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਇੰਟਰਨੈਟ ਬੰਦ ਕਰਕੇ ਕਈ ਤਰ੍ਹਾਂ ਦੀਆਂ ਫੋਟੋਆਂ ਅਤੇ ਚਰਚਾਵਾਂ ਲੋਕਾਂ 'ਚ ਫੈਲ ਰਹੀਆਂ ਹਨ ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਮਿਲਦੀ ਹੈ।

ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਿੰਨ ਦਹਾਕੇ ਪਹਿਲਾਂ ਵੀ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਕੇਂਦਰ ਸਰਕਾਰ ਨੇ ਮਿਲਕੇ ਘਟੀਆ ਰਾਜਨੀਤੀ ਖੇਡੀ ਸੀ। ਜਿਸ ਦਾ ਨੁਕਸਾਨ ਸਿੱਖਾਂ ਅਤੇ ਪੰਜਾਬ ਦੋਵਾਂ ਨੂੰ ਭੁਗਤਣਾ ਪਿਆ, ਉਸੇ ਤਰ੍ਹਾਂ ਦੀ ਖੇਡ ਖੇਡੀ ਜਾ ਰਹੀ ਹੈ।

ਸਿੰਘ ਸਾਹਿਬ ਨੇ ਦੱਸਿਆ ਕਿ 16- 17 ਸਾਲ ਦੇ ਸਿੱਖ ਨੌਜਵਾਨ ਨਾਜਾਇਜ਼ ਹਿਰਾਸਤ ਵਿਚ ਲਏ ਜਾ ਰਹੇ ਹਨ। ਪੰਜਾਬ ਨੂੰ ਸਟੇਬੇਲ ਕਰਨ ਲਈ ਸਿੱਖਾਂ ਨਾਲ ਗੱਲਬਾਤ ਕਰਨੀ ਬਹੁਤ ਜ਼ਰੂਰੀ ਹੈ, ਸਿੱਖਾਂ ਦੇ ਮਸਲੇ ਹੱਲ ਕਰਨ ਲਈ ਹੋਣਗੇ।ਇਸ ਤਰ੍ਹਾਂ ਦੀ ਦਹਿਸ਼ਤ ਪੈਦਾ ਕਰਕੇ ਨਾ ਹੀ ਪੰਜਾਬ ਅਤੇ ਨਾ ਹੀ ਭਾਰਤ ਸ਼ਾਂਤ ਰਹਿ ਸਕਦਾ ਹੈ।

ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਾਜਾਇਜ਼ ਨੌਜਵਾਨ ਸਿੱਖਾਂ ਦੀ ਫੜੋ-ਫੜੀ ਬੰਦ ਹੋਣੀ ਚਾਹੀਦੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਸੁਰੱਖਿਆ ਕੁਤਾਹੀ ਮਾਮਲਾ: ਸਬਕਾ ਡੀਜੀਪੀ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ

Related Post