ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਮੁਹਿੰਮ ਕੀਤੀ ਤੇਜ਼

By  Ravinder Singh December 21st 2022 01:20 PM -- Updated: December 21st 2022 01:21 PM

ਬਠਿੰਡਾ : ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਤੇ ਮਾਲਵੇ ਵਿਚ ਸਿੱਖੀ ਪ੍ਰਚਾਰ ਨੂੰ ਹੋਰ ਤੇਜ਼ ਕਰਨ ਲਈ ਵੱਡੀ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਅੱਜ ਦਮਦਮਾ ਸਾਹਿਬ ਵਿਖੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ, ਧਰਮ ਪ੍ਰਚਾਰ ਕਮੇਟੀ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਜ਼ੋਨ ਇੰਚਾਰਜ ਤੇ ਸਿੱਖ ਪ੍ਰਚਾਰਕ ਗ੍ਰੰਥੀ ਸਿੰਘ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਦੂਜਾ ਕੌਮੀ ਦਸਤਾਰ-ਬੰਦੀ ਸਮਾਗਮ ਦਮਦਮਾ ਸਾਹਿਬ ਵਿਖੇ 5 ਫਰਵਰੀ ਨੂੰ ਕੀਤੇ ਜਾਣ ਦਾ ਐਲਾਨ ਕੀਤਾ ਗਿਆ।



ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਗਏ ਕੌਮੀ ਦਸਤਾਰ-ਬੰਦੀ ਸਮਾਗਮ ਦੀ ਸਫ਼ਲਤਾ ਤੋਂ ਬਾਅਦ ਹੁਣ ਮਾਲਵੇ ਦੀ ਇਤਿਹਾਸਕ ਧਰਤੀ ਦਮਦਮਾ ਸਾਹਿਬ ਵਿਖੇ ਦੂਜਾ ਕੌਮੀ ਦਸਤਾਰ-ਬੰਦੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਧਰਮ ਪ੍ਰਚਾਰ ਕਮੇਟੀ ਦੇ ਤਖ਼ਤ ਸਾਹਿਬ ਜ਼ੋਨ ਦੇ ਇੰਚਾਰਜ ਵਿਸ਼ੇਸ਼ ਤੌਰ ਉਤੇ ਮੌਜੂਦ ਰਹੇ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ  5 ਫਰਵਰੀ ਨੂੰ ਕੌਮੀ ਦਸਤਾਰਬੰਦੀ ਦਿਵਸ ਦਮਦਮਾ ਸਾਹਿਬ ਵਿਖੇ ਕੀਤਾ ਜਾਵੇਗਾ। ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮਾਗਮ ਕਰਵਾਏ ਜਾ ਰਹੇ ਹਨ। ਸਿੰਘ ਸਾਹਿਬ ਨੇ ਦੱਸਿਆ ਕਿ ਸਮਾਗਮ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਉਸ ਦੀਆਂ ਸਾਰੀਆਂ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ।

ਇਹ ਵੀ ਪੜ੍ਹੋ : ਚੀਨ-ਅਮਰੀਕਾ 'ਚ ਕੋਰੋਨਾ ਦੇ ਕਹਿਰ ਮਗਰੋਂ ਕੇਂਦਰ ਚੌਕਸ, ਸੂਬਿਆਂ ਨੂੰ ਹਦਾਇਤਾਂ ਜਾਰੀ

ਉਧਰ ਦੂਜੇ ਪਾਸੇ ਧਰਮ ਪ੍ਰਚਾਰ ਕਮੇਟੀ ਦੇ ਤਖ਼ਤ ਸਾਹਿਬ ਜ਼ੋਨ ਦੇ ਇੰਚਾਰਜ ਗੁਰਪ੍ਰੀਤ ਸਿੰਘ ਝੱਬਰ ਨੇ ਦੱਸਿਆ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ। ਗੁਰਮਤਿ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੱਖ ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਾਂ ਮਾਲਵੇ ਅੰਦਰ ਬਿਜਲੀ ਸਮਾਗਮ ਰੱਖਣ ਦੀ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਸਿੰਘ ਸਾਹਿਬ ਨੇ 5 ਫਰਵਰੀ ਨੂੰ ਦਮਦਮਾ ਸਾਹਿਬ ਵਿਖੇ ਸਮਾਗਮ ਰੱਖਣ ਦਾ ਐਲਾਨ ਕੀਤਾ ਹੈ।

Related Post